ਮਕੜੌਨਾ ਕਲਾਂ ਸਕੂਲ ’ਚ ਵਾਤਾਵਰਨ ਸਿੱਖਿਆ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 5 ਫਰਵਰੀ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੌਨਾ ਕਲਾਂ ਵਿੱਚ ਵਾਤਾਵਰਨ ਸਿੱਖਿਆ ਪ੍ਰੋਗਰਾਮ ਕਰਵਾਇਆ ਅਤੇ ਨੇੜਲੇ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਲੈਕਚਰਾਰ ਗੁਰਦੀਪ ਕੌਰ ਅਤੇ ਮੰਜੂ ਰਾਣੀ ਨੇ ਦੱਸਿਆ ਕਿ ਇਹ ਮੁਕਾਬਲੇ ਪ੍ਰਿੰਸੀਪਲ ਬਲਵੰਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਸ ਤੋਂ ਇਲਾਵਾ ਵਾਤਾਵਰਨ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਅਤੇ ਵਿਦਿਆਰਥੀਆਂ ਵੱਲੋਂ ਬਣਾਏ ਪੋਸਟਰਾਂ ਦੀ ਪ੍ਰਦਰਸ਼ਨੀ ਲਗਾਈ ਗਈ। ਸਕੂਲ ਦੇ ਡੀਪੀਈ ਪੁਨੀਤ ਸਿੰਘ ਅਤੇ ਰਣਧੀਰ ਸਿੰਘ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੇ ਪਿੰਡ ਵਿਚ ਜਾਗਰੂਕਤਾ ਰੈਲੀ ਵੀ ਕੱਢੀ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਕੂਲ ਦੀ ਵਿਦਿਆਰਥਣ ਕੁਲਵੀਰ ਕੌਰ ਨੇ ਪਹਿਲਾ, ਮਹਿਕਪਰੀਤ ਕੌਰ ਲੁਠੇੜੀ ਨੇ ਦੂਜਾ ਅਤੇ ਗੁਰਪ੍ਰੀਤ ਸਿੰਘ ਬਜੀਦਪੁਰ ਤੇ ਅਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਜੱਜ ਦੀ ਭੂਮਿਕਾ ਅਧਿਆਪਕਾ ਸੁਰਜੀਤ ਕੌਰ ਨੇ ਨਿਭਾਈ। ਇਸ ਮੌਕੇ ਦਵਿੰਦਰ ਸਿੰਘ, ਸੁਖਜੀਤ ਕੌਰ, ਮਨਦੀਪ ਕੌਰ ਅਤੇ ਰਾਜਵੰਸ਼ ਕੌਰ ਆਦਿ ਹਾਜ਼ਰ ਸਨ।