For the best experience, open
https://m.punjabitribuneonline.com
on your mobile browser.
Advertisement

ਵਾਤਾਵਰਨ ਸੰਭਾਲ: ਸੀਐੱਚਸੀ ਮਾਛੀਵਾੜਾ ਵਿੱਚ ਬੂਟੇ ਲਾਏ

10:15 AM Jul 12, 2024 IST
ਵਾਤਾਵਰਨ ਸੰਭਾਲ  ਸੀਐੱਚਸੀ ਮਾਛੀਵਾੜਾ ਵਿੱਚ ਬੂਟੇ ਲਾਏ
ਮੁੱਢਲਾ ਸਿਹਤ ਕੇਂਦਰ ਵਿੱਚ ਬੂਟੇ ਲਾਉਂਦੇ ਹੋਏ ਐੱਸ.ਐੱਮ.ਓ. ਡਾ. ਜਸਦੇਵ ਸਿੰਘ ਤੇ ਹੋਰ।-ਫੋਟੋ: ਟੱਕਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 11 ਜੁਲਾਈ
ਮੁੱਢਲੇ ਸਿਹਤ ਕੇਂਦਰ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਰਹਿਨੁਮਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ-ਵੱਖ ਤਰ੍ਹਾਂ ਦੇ ਛਾਂਦਾਰ ਬੂਟੇ ਲਾਏ ਗਏ। ਐੱਸ.ਐੱਮ.ਓ. ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਇਨਸਾਨ ਵੱਲੋਂ ਆਪਣੀ ਨਿੱਜੀ ਹਿੱਤਾਂ ਲਈ ਧਰਤੀ, ਪਾਣੀ ਅਤੇ ਹਵਾ ਨੂੰ ਗੰਧਲਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ਜਿੱਥੇ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਉੱਥੇ ਉਨ੍ਹਾਂ ਦੀ ਔਸਤਨ ਉਮਰ ਲਗਾਤਾਰ ਘਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾ. ਦਵਿੰਦਰ ਕੁਮਾਰ, ਡਾ. ਸ਼ਿਵਮ ਦੱਤ, ਡਾ. ਰਿਸ਼ਵ ਦੱਤ, ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ, ਸਤਵੰਤ ਸਿੰਘ, ਗੁਰਪ੍ਰੀਤ ਕੌਰ (ਸੀ.ਐੱਚ.ਓ.), ਮਨਮੋਹਣ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਚਾਨਣਾ ਤੇ ਮਿੰਕੂ ਹੰਸ ਹਾਜ਼ਰ ਸਨ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਅਧੀਨ ਪੈਂਦੀਆਂ ਸਿਹਤ ਸੰਸਥਾਵਾਂ ਵਿੱਚ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠ ਇੱਕ ਹਜ਼ਾਰ ਛਾਂਦਾਰ ਤੇ ਫਲਦਾਰ ਬੂਟੇ ਲਾਏ ਗਏ। ਇਸ ਮੌਕੇ ਡਾ. ਦੱਤ ਨੇ ਕਿਹਾ ਕਿ ਵਾਤਾਵਰਣ ਸੰਭਾਲ ਲਈ ਹਰ ਵਿਅਕਤੀ ਨੂੰ ਬੂਟੇ ਲਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ ਨਾਲ ਹੀ ਇਨ੍ਹਾਂ ਬੂਟਿਆਂ ਦੀ ਸੰਭਾਲ ਕਰਨੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਪੌਦਿਆਂ ਦੀ ਮਨੁੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਹਰ ਖੁਸ਼ੀ-ਗਮੀ ਮੌਕੇ ਬੂਟੇ ਲਾਉਣ ਦੀ ਪਿਰਤ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੀ ਮੈਨੇਜਰ ਨਵਜੋਤ ਕੌਰ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਛਾਂਦਾਰ ਅਤੇ ਫਲਦਾਰ ਬੂਟੇ ਲਾਏ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਅਤਿ ਦੀ ਗਰਮੀ ਅਤੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਖਜ਼ਾਨੇ ਨੂੰ ਤਾਂ ਹੀ ਬਚਾਇਆ ਜਾ ਸਕਦਾ ਹੈ ਕਿ ਜੇਕਰ ਹਰ ਵਿਅਕਤੀ ਦੋ ਬੂਟੇ ਲਾ ਕੇ ਉਸਦੀ ਸੰਭਾਲ ਕਰੇ। ਇਸ ਮੌਕੇ ਵਾਈਸ ਪ੍ਰਿੰਸੀਪਲ ਜਤਿੰਦਰ ਕੌਰ ਨੇ ਬੈਂਕ ਸਟਾਫ਼ ਦਾ ਧੰਨਵਾਦ ਕਰਦਿਆਂ ਇਨ੍ਹਾਂ ਬੂਟਿਆਂ ਦੀ ਸੰਭਾਲ ਦਾ ਪ੍ਰਣ ਕੀਤਾ। ਇਸ ਮੌਕੇ ਮੈਡਮ ਮਨਦੀਪ ਕੌਰ, ਬਲਵਿੰਦਰ ਕੌਰ, ਰਾਜਿੰਦਰ ਸਿੰਘ ਢੀਂਡਸਾ ਤੇ ਮੁਕੇਸ਼ ਕੁਮਾਰ ਹਾਜ਼ਰ ਸਨ।

Advertisement

ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸਕੂਲ ਵਿੱਚ ਬੂਟੇ ਲਾਏ

ਸਮਰਾਲਾ (ਪੱਤਰ ਪ੍ਰੇਰਕ): ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਪਹਿਲੇ ਪੜਾਅ ਅਧੀਨ 50 ਛਾਂਦਾਰ ਬੂਟੇ ਜਿਵੇਂ ਨਿੰਮ, ਟਾਹਲੀ ਤੇ ਅਰਜਨ ਲਾਏ ਗਏ। ਇਸ ਸਬੰਧੀ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਵਿੱਚ ਅਲੱਗ-ਅਲੱਗ ਜਮਾਤਾਂ ਦੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੋਂ ਨਾ ਸਿਰ਼ਫ ਇਹ ਬੂਟੇ ਲਗਵਾਏ ਗਏ ਸਗੋਂ ਇਨ੍ਹਾਂ ਦੀ ਸਾਂਭ ਸੰਭਾਲ ਦਾ ਜ਼ਿੰਮਾ ਵੀ ਵਿਦਿਆਰਥੀਆਂ ਨੂੰ ਹੀ ਦਿੱਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾਕਟਰ ਗੁਰਮੋਹਨ ਸਿੰਘ ਵਾਲੀਆ ਨੇ ਸਕੂਲ ਦੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ।

Advertisement

ਖੱਤਰੀ ਸਭਾ ਲਾਵੇਗੀ ਹਜ਼ਾਰ ਬੂਟੇ

ਲੁਧਿਆਣਾ: ਖੱਤਰੀ ਸਭਾ ਲੁਧਿਆਣਾ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸਥਾਨਕ ਫਿਰੋਜ਼ਪੁਰ ਰੋਡ ’ਤੇ ਇੱਕ ਬੂਟਾ ਲਾਇਆ ਗਿਆ। ਇਸ ਮੌਕੇ ਖੱਤਰੀ ਸਭਾ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਵਿੱਚੋਂ ਅਸ਼ੋਕ ਥਾਪਰ, ਚੇਅਰਮੈਨ ਰਮੇਸ਼ ਕੌੜਾ ਅਤੇ ਰਾਕੇਸ਼ ਜੌਲੀ ਨੇ ਕਿਹਾ ਕਿ ਸਭਾ ਵੱਲੋਂ ਇਸ ਸੀਜ਼ਨ ’ਚ ਨਾ ਸਿਰਫ਼ 1000 ਬੂਟੇ ਲਾਏ ਜਾਣਗੇ ਸਗੋਂ ਉਨ੍ਹਾਂ ਦੇ ਵੱਡੇ ਹੋਣ ਤੱਕ ਸੇਵਾ ਵੀ ਕੀਤੀ ਜਾਵੇਗੀ। ਇਸ ਮੌਕੇ ਦਿਵੇਸ਼ ਚੋਪੜਾ, ਰਾਕੇਸ਼ ਜੈਰਥ, ਬੌਬੀ ਮਲਹੋਤਰਾ, ਰਜਤ ਆਦਿਆ, ਰਮਨ ਸੂਦ, ਧਰਮਪਾਲ ਪਾਹਵਾ ਤੇ ਤ੍ਰਿਭੂਵਨ ਥਾਪਰ ਹਾਜ਼ਰ ਸਨ। - ਖੇਤਰੀ ਪ੍ਰਤੀਨਿਧ

Advertisement
Author Image

joginder kumar

View all posts

Advertisement