ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਾਬਰ ਕੰਮ-ਬਰਾਬਰ ਤਨਖ਼ਾਹ: ਪੀਜੀਆਈ ’ਚ ਮੁੜ ਸੰਘਰਸ਼ ਸ਼ੁਰੂ

08:49 AM May 09, 2024 IST
ਪੀਜੀਆਈ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਸਿਹਤ ਕਾਮੇ।

ਪੱਤਰ ਪ੍ਰੇਰਕ
ਚੰਡੀਗੜ੍ਹ, 8 ਮਈ
ਪੀਜੀਆਈ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ ਨੇ ਡਾਇਰੈਕਟਰ ਵੱਲੋਂ ‘ਬਰਾਬਰ ਕੰਮ-ਬਰਾਬਰ ਤਨਖ਼ਾਹ’ ਦੀ ਮੰਗ ਸਬੰਧੀ ਤਨਖ਼ਾਹਾਂ ਦੇ ਹੁਕਮ ਜਾਰੀ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਖ਼ਿਲਾਫ਼ ਅੱਜ ਤੋਂ ਕਾਲ਼ੇ ਬਿੱਲੇ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ ਜੋ 13 ਮਈ ਤੱਕ ਜਾਰੀ ਰਹੇਗਾ। ਦੱਸਣਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਸਬੰਧੀ ਜਾਰੀ ਹੁਕਮਾਂ ਤੋਂ ਬਾਅਦ ਕਾਮਿਆਂ ਨੂੰ ਧਰਵਾਸ ਬੱਝਿਆ ਸੀ ਪਰ ਹੁਣ ਕਾਮਿਆਂ ਦਾ ਕਹਿਣਾ ਹੈ ਕਿ ਸੰਸਥਾ ਦੇ ਡਾਇਰੈਕਟਰ ਇਸ ਸਬੰਧੀ ਅਗਲੇਰੀ ਕਾਰਵਾਈ ਨਹੀਂ ਕਰ ਰਹੇ ਹਨ। ਪ੍ਰਦਰਸ਼ਨ ਲਈ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਨੂੰ ਸਵੇਰ ਤੇ ਸ਼ਾਮ ਦੀਆਂ ਸ਼ਿਫਟਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਕਾਮਿਆਂ ਨੇ ਪੀਜੀਆਈ ਦੇ ਡਾਇਰੈਕਟਰ ਡਾ. ਵਿਵੇਕ ਲਾਲ ਦੀ ਅਗਵਾਈ ਵਿੱਚ ਪੀਜੀਆਈ ਪ੍ਰਸ਼ਾਸਨ ਦੇ ਕਾਮਿਆਂ ਦੀ ਮੰਗ ਸਬੰਧੀ ਵਤੀਰੇ ਨੂੰ ਗ਼ੈਰਕਾਨੂੰਨੀ ਗਰਦਾਨਿਆ।
ਕਾਲੇ ਬਿੱਲੇ ਲਗਾਉਣ ਵਾਲ਼ੇ ਰੋਸ ਪ੍ਰਦਰਸ਼ਨ ਵਿੱਚ ਐਫੀਲੀਏਟਿਡ ਕੰਟਰੈਕਟ ਵਰਕਰਜ਼ ਯੂਨੀਅਨ, ਪੀਜੀਆਈ ਸਫ਼ਾਈ ਕਰਮਚਾਰੀਆਂ, ਮਹਿਲਾ ਕੰਟਰੈਕਟ ਵਰਕਰਜ਼ ਯੂਨੀਅਨ, ਸੁਰੱਖਿਆ ਮੁਲਾਜ਼ਮਾਂ, ਹਸਪਤਾਲ ਅਟੈਂਡੈਂਟਾਂ, ਬਿਜਲੀ ਕਾਮਿਆਂ ਤੇ ਸਾਰੀਆਂ ਪੀਜੀਆਈ ਠੇਕਾ ਮੁਲਾਜ਼ਮ ਯੂਨੀਅਨਾਂ ਸ਼ਾਮਲ ਹੋਈਆਂ।
ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਦੇ ਮੁੱਖ ਸਲਾਹਕਾਰ ਅਤੇ ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਮੁੰਜਾਲ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਪੀਜੀਆਈ ਡਾਇਰੈਕਟਰ ਲਿਖਤੀ ਹੁਕਮ ਜਾਰੀ ਨਹੀਂ ਕਰ ਰਹੇ ਹਨ।

Advertisement

Advertisement
Advertisement