ਪਟੇਲ ਕਾਲਜ ਵਿੱਚ ਲੇਖ ਤੇ ਭਾਸ਼ਣ ਮੁਕਾਬਲੇ
ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 30 ਸਤੰਬਰ
ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਡਾ. ਹਰਿੰਦਰਪਾਲ ਕੌਰ ਕਨਵੀਨਰ ਪੰਜਾਬੀ ਭਾਸ਼ਾ ਮੰਚ ਤੇ ਡਾ. ਮਨਿੰਦਰ ਕੌਰ ਕਨਵੀਨਰ ਪੰਜਾਬੀ ਸਾਹਿਤ ਸਭਾ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਸਰਪ੍ਰਸਤੀ ਹੇਠ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਵਿਦਿਆਰਥੀਆਂ ਨੂੰ ਆਪਣੀ ਮੰਜ਼ਿਲ ਪਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਹੋਏ ਲੇਖ ਮੁਕਾਬਲਿਆਂ ਵਿਚ ਖੁਸ਼ਪ੍ਰੀਤ ਕੌਰ ਬੀ.ਏ. ਭਾਗ ਤੀਜਾ ਨੇ ਪਹਿਲਾ, ਜਸਨੂਰ ਕੌਰ, ਬੀ.ਏ. ਭਾਗ ਤੀਜਾ ਨੇ ਦੂਜਾ ਅਤੇ ਪ੍ਰਦੀਪ ਸਿੰਘ , ਐੱਮ. ਏ. ਭਾਗ ਦੂਜਾ ਨੇ ਤੀਜਾ ਸਥਾਨ ਹਾਸਲ ਕੀਤਾ। ਭਾਸ਼ਣ ਮੁਕਾਬਲਿਆਂ ਵਿਚੋਂ ਕਰਨਪ੍ਰੀਤ ਸਿੰਘ ਬੀ.ਏ. ਭਾਗ ਪਹਿਲਾ ਨੇ ਪਹਿਲਾ, ਵਿਸ਼ਾਲ ਗੁਡਵਾਨੀ ਬੀ.ਸੀ.ਏ. ਭਾਗ ਦੂਜਾ ਤੇ ਜਸ਼ਨਪ੍ਰੀਤ ਕੌਰ ਬੀ.ਏ. ਭਾਗ ਤੀਜਾ ਨੇ ਦੂਜਾ ਅਤੇ ਹਰਸ਼ਦੀਪ ਕੌਰ ਬੀ.ਏ. ਭਾਗ ਦੂਜਾ ਨੇ ਤੀਜਾ ਸਥਾਨ ਹਾਸਲ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਦਲਜੀਤ ਸਿੰਘ ਨੇ ਬਾਖ਼ੂਬੀ ਨਿਭਾਈ।