For the best experience, open
https://m.punjabitribuneonline.com
on your mobile browser.
Advertisement

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ

11:41 AM Oct 20, 2024 IST
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ
ਕਾਲਜ ਪ੍ਰਿੰਸੀਪਲ ਹਰਿੰਦਰ ਸਿੰਘ ਕੰਗ ਨਾਲ ਜੇਤੂ ਵਿਦਿਆਰਥੀ।
Advertisement

ਦਵਿੰਦਰ ਿਸੰਘ
ਯਮੁਨਾਨਗਰ, 19 ਅਕਤੂਬਰ
ਗੁਰੂ ਨਾਨਕ ਖਾਲਸਾ ਕਾਲਜ ਵਿੱਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਕਾਲਜ ਲੇਖ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਅਤੇ ਹੋਰ ਪਹਿਲੂਆਂ ਤੇ ਲੇਖ ਲਿਖ ਕੇ ਅਪਣੀ ਸ਼ਰਧਾ ਪ੍ਰਗਟਾਵਾ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਸਾਰੇ ਧਰਮਾਂ ਨੂੰ ਇੱਕਜੁਟਤਾ ਦਾ ਸੁਨੇਹਾ ਦਿੰਦੀਆਂ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲੇਖ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਆਪਣੀ ਵਿਰਾਸਤ ਵਿੱਚ ਮਾਣ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਅਮੀਰ ਸਾਹਿਤਕ ਅਤੇ ਸੱਭਿਆਚਾਰਕ ਪਰੰਪਰਾਵਾਂ ਵਿੱਚ ਡੂੰਘਾਈ ਨਾਲ ਜਾਣ ਲਈ ਉਤਸ਼ਾਹਿਤ ਕਰਨਾ ਹੈ। ਸਮਾਗਮ ਵਿੱਚ ਜੱਜਾਂ ਦੀ ਭੂਮਿਕਾ ਡਾ. ਅਮਨਦੀਪ ਕੌਰ ਅਤੇ ਡਾ. ਮਨਦੀਪ ਕੌਰ ਨੇ ਨਿਭਾਈ। ਪਹਿਲਾ ਇਨਾਮ ਗੁਰਜੀਤ ਸਿੰਘ, ਦੂਜਾ ਅਕਾਂਕਸ਼ਾ, ਤੀਜਾ ਇਨਾਮ ਨਿਕਿਤਾ ਨੇ ਪ੍ਰਾਪਤ ਕੀਤਾ ਜਦਕਿ ਈਸ਼ਾ ਨੂੰ ਵਿਸ਼ੇ ਦੀ ਬੇਮਿਸਾਲ ਸਮਝ ਸਦਕਾ ਦਿੱਤਾ ਗਿਆ। ਪ੍ਰੋਗਰਾਮ ਦੌਰਾਨ ਡਾ. ਰਣਜੀਤ ਸਿੰਘ, ਡਾ. ਅਮਰਜੀਤ ਸਿੰਘ, ਡਾ. ਰਾਮੇਸ਼ਵਰ ਦਾਸ, ਪ੍ਰੋਫੈਸਰ ਅੰਮ੍ਰਿਤਪਾਲ ਸਿੰਘ, ਪ੍ਰੋਫੈਸਰ ਇਤੇਂਦਰ ਸਿੰਘ ਅਤੇ ਪ੍ਰੋਫੈਸਰ ਜਸਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਣਦੀਪ ਸਿੰਘ ਜੌਹਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਵਧਾਈ ਦਿੱਤੀ।

Advertisement

Advertisement
Advertisement
Author Image

Advertisement