ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਐੱਸ ਕਾਲਜ ਵਿੱਚ ਲੇਖ ਰਚਨਾ ਮੁਕਾਬਲਾ

10:48 AM Nov 10, 2024 IST
ਲੇਖ ਰਚਨਾ ਮੁਕਾਬਲੇ ’ਚ ਜੇਤੂ ਵਿਦਿਆਰਥੀ ਕਾਲਜ ਪ੍ਰਬੰਧਕਾਂ ਨਾਲ। -ਫੋਟੋ: ਓਬਰਾਏ

ਖੰਨਾ:

Advertisement

ਇਥੋਂ ਦੇ ਏਐੱਸ ਕਾਲਜ ਫ਼ਾਰ ਵਿਮੈੱਨ ਵਿੱਜ ਅੱਜ ਰਾਜਨੀਤੀ ਅਤੇ ਅਰਥ ਸਾਸ਼ਤਰ ਵਿਭਾਗ ਵੱਲੋਂ ‘ਲੀਗਲ ਸਰਵਿਸ ਡੇਅ’ ਨੂੰ ਸਮਰਪਿਤ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਭਾਗ ਮੁਖੀ ਕਮਲਪ੍ਰੀਤ ਸਿੰਘ ਅਤੇ ਕੋਮਲ ਨੇ ਵਿਦਿਆਰਥੀਆਂ ਨੂੰ ਲੀਗਲ ਸਰਵਿਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਹੋਏ ਮੁਕਾਬਲਿਆਂ ਵਿੱਚ ਗੁਰਨੂਰ ਕੌਰ ਨੇ ਪਹਿਲਾ, ਰਮਨਦੀਪ ਕੌਰ ਤੇ ਸੁਮਨਪ੍ਰੀਤ ਕੌਰ ਨੇ ਦੂਜਾ ਅਤੇ ਨਵਪ੍ਰੀਤ ਕੌਰ ਤੇ ਗੁਰਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਕਵਿਤਾ ਗੁਪਤਾ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਵੱਲੋਂ ਕੀਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement