ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰੱਖਿਆ, ਆਰਥਿਕਤਾ ਅਤੇ ਸਿਆਸੀ ਮਾਮਲਿਆਂ ਬਾਰੇ ਕੈਬਨਿਟ ਕਮੇਟੀਆਂ ਕਾਇਮ

06:50 AM Jul 04, 2024 IST

* ਪ੍ਰਧਾਨ ਮੰਤਰੀ ਕਰਨਗੇ ਅਗਵਾਈ
* ਭਾਈਵਾਲ ਪਾਰਟੀਆਂ ਦੇ ਆਗੂਆਂ ਨੂੰ ਵੀ ਕਮੇਟੀਆਂ ’ਚ ਮਿਲੀ ਥਾਂ

Advertisement

ਨਵੀਂ ਦਿੱਲੀ, 3 ਜੁਲਾਈ
ਮੋਦੀ ਸਰਕਾਰ ਨੇ ਸੁਰੱਖਿਆ, ਆਰਥਿਕਤਾ ਅਤੇ ਸਿਆਸੀ ਮਾਮਲਿਆਂ ਸਮੇਤ ਹੋਰ ਵੱਖ ਵੱਖ ਕੈਬਨਿਟ ਕਮੇਟੀਆਂ ਅੱਜ ਕਾਇਮ ਕਰ ਦਿੱਤੀਆਂ ਹਨ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ਾਮਲ ਹੋਣਗੇ। ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ’ਚ ਮੋਦੀ ਤੋਂ ਇਲਾਵਾ ਰੱਖਿਆ ਮੰਤਰੀ, ਗ੍ਰਹਿ ਮੰਤਰੀ, ਵਿੱਤ ਮੰਤਰੀ, ਵਿਦੇਸ਼ ਮੰਤਰੀ, ਸੜਕ ਆਵਾਜਾਈ ਅਤੇ ਰਾਜਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ, ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਭਾਰੀ ਉਦਯੋਗ ਤੇ ਫ਼ੌਲਾਦ ਮੰਤਰੀ ਐੱਚਡੀ ਕੁਮਾਰਸਵਾਮੀ ਸ਼ਾਮਲ ਕੀਤੇ ਗਏ ਹਨ। ਕਮੇਟੀ ’ਚ ਵਣਜ ਮੰਤਰੀ ਪਿਯੂਸ਼ ਗੋਇਲ, ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਪੰਚਾਇਤੀ ਰਾਜ ਤੇ ਮੱਛੀ ਪਾਲਣ ਮੰਤਰੀ ਰਾਜੀਵ ਰੰਜਨ ਸਿੰਘ ਉਰਫ਼ ਲੱਲਨ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ’ਚ ਰੱਖਿਆ ਮੰਤਰੀ, ਗ੍ਰਹਿ ਮੰਤਰੀ, ਵਿੱਤ ਮੰਤਰੀ, ਪੰਚਾਇਤੀ ਰਾਜ ਮੰਤਰੀ, ਸਿਹਤ ਮੰਤਰੀ ਜੇਪੀ ਨੱਢਾ, ਸਮਾਜਿਕ ਨਿਆਂ ਮੰਤਰੀ ਵੀਰੇਂਦਰ ਕੁਮਾਰ, ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ, ਆਦਿਵਾਸੀ ਮਾਮਲਿਆਂ ਬਾਰੇ ਮੰਤਰੀ ਜੁਆਲ ਓਰਾਮ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਅਤੇ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ’ਚ ਕਾਨੂੰਨ ਰਾਜ ਮੰਤਰੀ (ਆਜ਼ਾਦ ਚਾਰਜ) ਅਰਜੁਨ ਰਾਮ ਮੇਘਵਾਲ ਅਤੇ ਕਾਨੂੰਨ ਰਾਜ ਮੰਤਰੀ ਐੱਲ. ਮੁਰੂਗਨ ਨੂੰ ਉਚੇਚੇ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। -ਪੀਟੀਆਈ

Advertisement
Advertisement