ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਗਰੀਮਿਕਸ ਡਿਸਟਿਲਰੀ ਵੱਲੋਂ ਈਥਾਨੋਲ ਪ੍ਰਾਜੈਕਟ ਰੱਦ

06:47 AM Aug 12, 2024 IST

ਜਗਮੋਹਨ ਸਿੰਘ
ਰੂਪਨਗਰ, 11 ਅਗਸਤ
ਰੂਪਨਗਰ ਜ਼ਿਲ੍ਹੇ ਦੇ ਪਿੰਡ ਕੁਕੂਵਾਲ ਤੇ ਨੇੜਲੇ ਪਿੰਡਾਂ ਦੇ ਲੋਕਾਂ ਵੱਲੋਂ ਪਿਛਲੇ ਦਿਨੀਂ ਈਥਾਨੋਲ ਪ੍ਰਾਜੈਕਟ ਦਾ ਵਿਰੋਧ ਕਰਨ ਉਪਰੰਤ ਪ੍ਰਾਜੈਕਟ ਲਗਾ ਰਹੀ ਕੰਪਨੀ ਐਗਰੀਮਿਕਸ ਡਿਸਟਿਲਰੀ ਲਿਮਟਡ ਨੇ ਈਥਾਨੋਲ ਪ੍ਰਾਜੈਕਟ ਲਗਾਉਣ ਦਾ ਵਿਚਾਰ ਤਿਆਗ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਨੀ ਦੇ ਡਾਇਰੈਕਟਰਾਂ ਸਾਹਿਲ ਸਚਦੇਵਾ ਤੇ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਵੱਲੋਂ ਪਿੰਡ ਕੁਕੂਵਾਲ ਵਿੱਚ ਈਥਾਨੋਲ ਪ੍ਰਾਜੈਕਟ ਤੋਂ ਇਲਾਵਾ ਮਿਲਕ ਪਲਾਂਟ ਲਗਾਉਣ ਦੀ ਯੋਜਨਾ ਸੀ। ਇਸ ਵਿੱਚੋਂ ਈਥਾਨੋਲ ਪ੍ਰਾਜੈਕਟ ਦਾ ਇਲਾਕੇ ਦੇ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਉਪਰੰਤ ਉਨ੍ਹਾਂ ਇਹ ਪ੍ਰਾਜੈਕਟ ਲਗਾਉਣ ਦਾ ਵਿਚਾਰ ਤਿਆਗ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਪਹਿਲਾਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਵੀ ਲਿਖਤੀ ਤੌਰ ’ਤੇ ਜਾਣੂ ਕਰਵਾ ਦਿੱਤਾ ਗਿਆ ਸੀ ਅਤੇ ਹੁਣ ਆਪਣੇ ਵਾਅਦੇ ਮੁਤਾਬਕ ਉਨ੍ਹਾਂ ਨੇ ਭਾਰਤ ਸਰਕਾਰ ਦੇ ਵਾਤਾਵਰਨ ਮੰਤਰਾਲੇ ਨੂੰ ਲਿਖਤੀ ਪੱਤਰ ਰਾਹੀਂ ਵਾਤਾਵਰਨ ਕਲੀਅਰੈਂਸ ਰੱਦ ਕੀਤੇ ਜਾਣ ਸਬੰਧੀ ਬੇਨਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਹ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਕੁਕੂਵਾਲ ਵਿੱਚ ਆਪਣੀ ਜ਼ਮੀਨ ਵਿੱਚ ਸਿਰਫ਼ ਦੁੱਧ ਦਾ ਪਲਾਂਟ ਹੀ ਲਗਾਉਣਗੇ। ਇਸ ਸਬੰਧੀ ਸਬੰਧਤ ਮਹਿਕਮਿਆਂ ਦੀਆਂ ਲੋੜੀਂਦੀਆਂ ਮਨਜ਼ੂਰੀਆਂ ਹਾਸਲ ਕੀਤੀਆਂ ਜਾਣਗੀਆਂ।
ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਮਿਲਕ ਪਲਾਂਟ ਲਗਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਆਪਣੀ ਜ਼ਮੀਨ ਵਿੱਚ ਮਿਲਕ ਪਲਾਂਟ ਅਤੇ ਡੇਅਰੀ ਉਤਪਾਦ ਹੀ ਤਿਆਰ ਕਰਨਗੇ, ਜਿਸ ਵਿੱਚ ਕੰਮ ਕਰਨ ਲਈ ਇਲਾਕੇ ਦੇ ਸਥਾਨਕ ਲੋਕਾਂ ਨੂੰ ਰੁਜ਼ਗਾਰ ਲਈ ਪਹਿਲ ਦਿੱਤੀ ਜਾਵੇਗੀ।

Advertisement

Advertisement