For the best experience, open
https://m.punjabitribuneonline.com
on your mobile browser.
Advertisement

ਪਿੰਡਾਂ ਦੇ ਵਿਕਾਸ ਲਈ ਪੈਸਾ ਸਮਝਦਾਰੀ ਨਾਲ ਖ਼ਰਚਣਾ ਪੰਚਾਇਤਾਂ ਦੀ ਨੈਤਿਕ ਜ਼ਿੰਮੇਵਾਰੀ: ਗੋਇਲ

06:05 AM Nov 20, 2024 IST
ਪਿੰਡਾਂ ਦੇ ਵਿਕਾਸ ਲਈ ਪੈਸਾ ਸਮਝਦਾਰੀ ਨਾਲ ਖ਼ਰਚਣਾ ਪੰਚਾਇਤਾਂ ਦੀ ਨੈਤਿਕ ਜ਼ਿੰਮੇਵਾਰੀ  ਗੋਇਲ
ਸਹੁੰ ਚੁੱਕ ਸਮਾਗਮ ਦੌਰਾਨ ਨਵੇਂ ਪੰਚਾਇਤ ਮੈਂਬਰ ਸੈੱਲਫ਼ੀ ਲੈਂਦੇ ਹੋਏ।
Advertisement

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਇਥੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 1187 ਪੰਚਾਂ ਨੂੰ ਸਹੁੰ ਚੁਕਵਾਈ। ਇਸ ਮੌਕੇ ਉਨ੍ਹਾਂ ਨਵੀਆਂ ਚੁਣੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾਂ ਨੂੰ ਧੜੇਬੰਦੀ ਤੋਂ ਉਪਰ ਉੱਠ ਕੇ ਆਮ ਲੋਕਾਂ ਦੀ ਸਲਾਹ ਅਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਨੂੰ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਪਿੰਡਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫ਼ੈਸਲਾ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਿਆ ਜਾਵੇ। ਪਿੰਡਾਂ ਦੇ ਵਿਕਾਸ ਲਈ ਪੈਸੇ ਦੀ ਦੁਰਵਰਤੋਂ ਨੂੰ ਰੋਕਣਾ ਅਤੇ ਸਮਝਦਾਰੀ ਨਾਲ ਖ਼ਰਚ ਕਰਨਾ ਯਕੀਨੀ ਬਣਾਉਣਾ ਗ੍ਰਾਮ ਸਭਾਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਜ਼ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਅਲਾਮਤ ਤੋਂ ਨਿਜਾਤ ਦਿਵਾਉਣ ਲਈ ਪੰਚਾਇਤਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਪੰਚਾਇਤੀ ਰਾਜ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਲ ਮਾਡਲ ਬਣ ਕੇ ਉੱਭਰਨ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਆਪਣੇ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਕਰਨ। ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ-ਉਰ ਰਹਿਮਾਨ ਨੇ ਸਮਾਗਮ ਵਿੱਚ ਪੁੱਜੇ ਪੰਚਾਂ, ਸਰਪੰਚਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਤੇ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਹੱਸਦਾ, ਵਸਦਾ, ਸਿਹਤਯਾਬ, ਬਣਾਉਣ ਲਈ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ ਅਤੇ ਆਪਣੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਿੱਚ ਬਦਲਣਾ ਪਵੇਗਾ। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਦੇਖਿਆ ਜਾਂਦਾ ਹੈ। ਇਸ ਲਈ ਲੋਕਤੰਤਰ ਦੀ ਮਜ਼ਬੂਤੀ ਪਾਰਦਰਸ਼ੀ ਲੋਕਤੰਤਰੀ ਪ੍ਰਣਾਲੀ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ, ਰੁਜ਼ਗਾਰ ਆਦਿ ਵੱਲ ਵਿਸ਼ੇਸ਼ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।

Advertisement

Advertisement
Advertisement
Author Image

sukhwinder singh

View all posts

Advertisement