ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣਾਂ ਦੌਰਾਨ ਮਰਿਯਾਦਾ ਦੀ ਪਾਲਣਾ ਨਹੀਂ ਹੋਈ: ਮੋਹਨ ਭਾਗਵਤ

11:20 PM Jun 11, 2024 IST

ਨਾਗਪੁਰ, 11 ਜੂਨ

Advertisement

ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਕਈ ਸਿਆਸੀ ਪਾਰਟੀਆਂ ਨੇ ‘ਆਦਰਸ਼ ਚੋਣ ਜ਼ਾਬਤੇ’ ਦੀ ਜੰਮ ਕੇ ਉਲੰਘਣਾ ਕੀਤੀ। ਭਾਗਵਤ ਨੇ ਕਿਹਾ ਕਿ ਜਮਹੂਰੀਅਤ ਵਿਚ ਵਿਰੋਧੀ ਧਿਰਾਂ ਨੂੰ ਸਿਰਫ਼ ਵਿਰੋਧੀ ਨਾ ਸਮਝਿਆ ਜਾਵੇ ਤੇ ਉਨ੍ਹਾਂ ਦੇ ਵਿਚਾਰਾਂ ਨੂੰ ਸਾਰਿਆਂ ਦੇ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ। ਭਾਗਵਤ ਆਰਐੱਸਐੱਸ ਵਰਕਰਾਂ ਦੀ ਡਿਵੈਲਪਮੈਂਟ ਕਲਾਸ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਚੋੋਣਾਂ ਜਮਹੂਰੀਅਤ ਦਾ ਜ਼ਰੂਰੀ ਅਮਲ ਹਨ। ਚੋਣ ਲੜਨ ਦੀ ਵੀ ਇਕ ਮਾਣ-ਮਰਿਯਾਦਾ ਹੁੰਦੀ ਹੈ, ਜਿਸ ਦਾ ਇਨ੍ਹਾਂ ਚੋਣਾਂ ਵਿਚ ਸਤਿਕਾਰ ਨਹੀਂ ਕੀਤਾ ਗਿਆ। ਕਿਉਂਕਿ ਸਾਡੇ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਅਜੇ ਖ਼ਤਮ ਨਹੀਂ ਹੋਈਆਂ।’’ ਆਰਐੱਸਐੱਸ ਮੁਖੀ ਨੇ ਸਰਬਸੰਮਤੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜਮਹੂਰੀਅਤ ਵਿਚ ਮੁਕਾਬਲੇਬਾਜ਼ੀ ਹੁੰਦੀ ਹੈ, ਪਰ ਇਸ ਦਾ ਮਤਲਬ ਇਹ ਨਹੀਂ ਕਿ ਦੂਜਿਆਂ ਨੂੰ ਪਿਛਾਂਹ ਧੱਕੀਏ। ਉਨ੍ਹਾਂ ਕਿਹਾ, ‘‘ਹਰੇਕ ਵਿਅਕਤੀ ਦੀ ਵਿਚਾਰਧਾਰਾ ਤੇ ਅੰਤ੍ਵਾਕਰਨ ਵੱਖੋ ਵੱਖਰਾ ਹੈ, ਜਿਸ ਕਰਕੇ ਇਕ ਦੂਜੇ ਨਾਲ ਵਿਚਾਰ ਮੇਲ ਨਹੀਂ ਖਾ ਸਕਦੇ। ਪਰ ਜਦੋਂ ਸਮਾਜ ਦੇ ਲੋਕ ਵੱਖੋ ਵੱਖਰੀ ਵਿਚਾਰਧਾਰਾ ਦੇ ਬਾਵਜੂਦ ਮਿਲ ਕੇ ਅੱਗੇ ਵਧਣ ਦਾ ਫੈਸਲਾ ਕਰਦੇ ਹਨ ਤਾਂ ਫਿਰ ਪਰਸਪਰ ਸਹਿਮਤੀ ਬਣਦੀ ਹੈ। -ਏਜੰਸੀ

Advertisement
Advertisement