ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਟੀਓ ਵੱਲੋਂ ਦੋ ਸਰਕਾਰੀ ਸਕੂਲਾਂ ਦੀ ਜਾਂਚ

06:39 AM Aug 06, 2024 IST
ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਈਟੀਓ।-ਫੋਟੋ: ਬੇਦੀ

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 5 ਅਗਸਤ
ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ ਮੰਡੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਹੀ ਸੁਪਨਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਸਟਰੋਟਰਫ, ਹਾਕੀ ਗਰਾਊਂਡ, ਫੁਟਬਾਲ ਗਰਾਊਂਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸ਼ੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋ ਗਏ ਹਨ ਤੇ ਸਰਕਾਰੀ ਸਕੂਲਾਂ ਨੂੰ ਭਵਿੱਖ ਦੇ ਓਲੰਪਿਕ ਖਿਡਾਰੀਆਂ ਦੀ ਨਰਸਰੀ ਵਜੋਂ ਤਿਆਰ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਸ੍ਰੀ ਈਟੀਓ ਨੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਦੀ ਦਿਸ਼ਾ ਵਿੱਚ ਲਗਾਤਾਰ ਪੁਲਾਂਘਾਂ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਤੇ ਮਾਡਲ ਸਕੂਲਾਂ ਦੇ ਵਿਦਿਆਰਥੀਆਂ ਤੋਂ ਅੱਗੇ ਵਧਣਗੇ। ਇਸ ਮੌਕੇ ਸਕੂਲ ਅਧਿਆਪਕਾਂ ਅਤੇ ਸਟਾਫ਼ ਨੇ ਉਨ੍ਹਾਂ ਨੂੰ ਸਕੂਲ ਪਹੁੰਚਣ ਉੱਤੇ ਜੀ ਆਇਆਂ ਕਿਹਾ ਅਤੇ ਸਕੂਲਾਂ ਦੀ ਪ੍ਰਗਤੀ ਰਿਪੋਰਟ ਸਾਂਝੀ ਕੀਤੀ।

Advertisement

Advertisement