ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਟੀਓ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

09:51 AM Aug 17, 2023 IST
featuredImage featuredImage
ਬੇਗੋਵਾਲ ਸੜਕ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ। -ਫੋਟੋ: ਗੁਰਾਇਆ

ਟਾਂਡਾ: ਸੂਬੇ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ ਹੈ ਜਿਸ ਤਹਿਤ ਜਿਥੇ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਉਥੇ ਟੁੱਟ ਚੁੱਕੀਆਂ ਸੜਕਾਂ ਦੀ ਮੁਰੰਮਤ ਵੀ ਕਰਵਾਈ ਜਾ ਰਹੀ ਹੈ। ਇਹ ਗੱਲ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਵਿਧਾਨ ਸਭਾ ਹਲਕਾ ਉੜਮੁੜ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਮੌਜੂਦਗੀ ਵਿਚ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬੇਗੋਵਾਲ-ਮਿਆਣੀ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੜਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੇਟ ਹਲਕੇ ਦੀ ਮਹੱਤਵਪੂਰਨ ਸੜਕ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਪਿਛਲੀ ਰਿਪੇਅਰ ਜੂਨ 2014 ਦੌਰਾਨ ਹੋਈ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਨੇ ਇਸ ਦੀ ਸਾਰ ਨਹੀਂ ਲਈ ਸੀ। ਉਨ੍ਹਾਂ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਇਸ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰਵਾਇਆ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਰਜਿੰਦਰ ਸਿੰਘ ਮਾਰਸ਼ਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement