ਈਟੀਓ ਨੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੰਗੀ
06:57 AM Nov 14, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਨਵੰਬਰ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਉੱਤਰੀ ਰਾਜਾਂ ’ਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਸਰਕਾਰ ਕੋਲੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ’ਚ ਹੋਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਣ ਨਾਲ ਪੰਜਾਬ ਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਪ੍ਰਦੂਸ਼ਣ ਨਾਲ ਨਜਿੱਠਣ ’ਚ ਸਹਾਇਤਾ ਮਿਲੇਗੀ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੰਗ ਕੀਤੀ ਸੋਲਰ ਪੰਪਾਂ ਲਈ 15 ਹਾਰਸ ਪਾਵਰ ਦੀਆਂ ਮੋਟਰਾਂ ਲਈ ਸਬਸਿਡੀ ਦਿੱਤੀ ਜਾਵੇ। ਇਸ ਮੌਕੇ ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ।
Advertisement
Advertisement