For the best experience, open
https://m.punjabitribuneonline.com
on your mobile browser.
Advertisement

ਈਟੀਓ ਨੇ ਦਸੂਹਾ-ਕਮਾਹੀ ਦੇਵੀ ਸੜਕ ਦੀ ਉਸਾਰੀ ਸ਼ੁਰੂ ਕਰਵਾਈ

06:59 AM Feb 07, 2024 IST
ਈਟੀਓ ਨੇ ਦਸੂਹਾ ਕਮਾਹੀ ਦੇਵੀ ਸੜਕ ਦੀ ਉਸਾਰੀ ਸ਼ੁਰੂ ਕਰਵਾਈ
ਦਸੂਹਾ-ਕਮਾਹੀ ਦੇਵੀ ਸੜਕ ਦੀ ਉਸਾਰੀ ਦਾ ਉਦਘਾਟਨ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ।
Advertisement

ਭਗਵਾਨ ਦਾਸ ਸੰਦਲ
ਦਸੂਹਾ, 6 ਫਰਵਰੀ
ਇੱਥੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ ਹੈ ਜਿਸ ਤਹਿਤ ਸੂਬੇ ਦੇ ਰੋਡ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਗੰਭੀਰਤਾ ਨਾਲ ਉਪਰਾਲੇ ਕਰਦਿਆਂ ਕੋਈ ਵੀ ਬਲੈਕ ਸਪਾਟ ਨਹੀਂ ਛੱਡਿਆ ਜਾਵੇਗਾ। ਉਹ ਅੱਜ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ 9.50 ਕਰੋੜ ਰੁਪਏ ਦੀ ਲਾਗਤ ਨਾਲ 20.23 ਕਿਲੋਮੀਟਰ ਲੰਬੀ ਬਣਨ ਵਾਲੀ ਦਸੂਹਾ-ਕਮਾਹੀ ਦੇਵੀ ਰੋਡ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹਲਕੇ ਦੇ ਕੰਢੀ ਖੇਤਰ ਦੀ ਇਹ ਸੜਕ ਕੌਮੀ ਮਾਰਗ ਜਲੰਧਰ-ਪਠਾਨਕੋਟ, ਦਸੂਹਾ ਤੋਂ ਤਲਵਾੜਾ, ਢੋਲਵਾਹਾ, ਹਰਿਆਣਾ ਸੜਕ ਨੂੰ ਕਮਾਹੀ ਦੇਵੀ ਨਾਲ ਮਿਲਾਉਂਦੀ ਹੈ, ਉੱਥੇ ਹੀ ਇਸ ਸੜਕ ’ਤੇ ਕਰੀਬ 30-40 ਪਿੰਡਾਂ ਦੇ ਲੋਕਾਂ ਦਾ ਆਉਣਾ-ਜਾਣਾ ਹੈ। ਉਨ੍ਹਾਂ ਦੱਸਿਆ ਕਿ ਸੜਕ ਦਾ ਨਿਰਮਾਣ ਕਾਰਜ ਸਤੰਬਰ 2024 ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐੱਸ ਮੁਲਤਾਨੀ, ਐੱੱਸ.ਡੀ.ਐੱਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਕਸੀਅਨ ਮਨਜੀਤ ਸਿੰਘ, ਐਸ.ਡੀ.ਈ ਦਵਿੰਦਰ ਪਾਲ, ਜੇ.ਈ ਯਾਦਵਿੰਦਰ ਸੋਢੀ, ਬਲਦੇਵ ਰਾਜ, ਅਸ਼ੋਕ ਕੁਮਾਰ ਅਤੇ ਹੋਰ ਪਤਵੰਤੇ ਮੌਜੂਦ ਸਨ।
ਇੱਥੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਦੇ ਲਈ ਮੁਫ਼ਤ ਸਫਰ ਦੀ ਸੁਵਿਧਾ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement