ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਟੀਟੀ 5994 ਭਰਤੀ: ਉਮੀਦਵਾਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ

09:34 AM Oct 10, 2024 IST
ਭੁੱਖ ਹੜਤਾਲ ’ਤੇ ਬੈਠੀਆਂ ਹੋਈਆਂ ਮਹਿਲਾ ਉਮੀਦਵਾਰ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 9 ਅਕਤੂਬਰ
ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ 10 ਦਿਨਾਂ ਤੋਂ ਧਰਨਾ ਦੇ ਰਹੀ ਈਟੀਟੀ ਟੈੱਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੀਆਂ ਪੰਜ ਮਹਿਲਾ ਉਮੀਦਵਾਰਾਂ ਨੇ ਅੱਜ ਤੋਂ ਭੁੱਖ ਹੜਤਾਲ ਆਰੰਭ ਦਿੱਤੀ ਹੈ। ਇਸ ਦੇ ਨਾਲ ਹੀ ਪਿਛਲੇ 5 ਦਿਨਾਂ ਤੋਂ ਟੈਂਕੀ ’ਤੇ ਚੜ੍ਹੇ ਹੋਏ ਦੋ ਉਮੀਦਵਾਰ ਆਦਰਸ਼ ਅਬੋਹਰ ਅਤੇ ਅਨਮੋਲ ਬੱਲੂਆਣਾ ਲਗਾਤਾਰ ਡਟੇ ਹੋਏ ਹਨ। ਭੁੱਖ ਹੜਤਾਲ ’ਤੇ ਬੈਠੀਆਂ ਮਹਿਲਾ ਉਮੀਦਵਾਰਾਂ ਵਿੱਚ ਸਰਬਜੀਤ ਕੌਰ ਗਹਿਰੀ ਫਾਜ਼ਿਲਕਾ, ਰਾਜਬੀਰ ਕੌਰ ਮਾਨਸਾ, ਅਰਸ਼ਦੀਪ ਕੌਰ, ਹਰਪ੍ਰੀਤ ਕੌਰ ਮਾਨਸਾ ਤੇ ਮਹਿਕਦੀਪ ਮਾਨਸਾ ਸ਼ਾਮਲ ਹਨ। ਹੜਤਾਲ ’ਤੇ ਬੈਠੀਆਂ ਉਮੀਦਵਾਰਾਂ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਸਟੇਸ਼ਨ ਚੋਣ ਸਬੰਧੀ ਪੋਰਟਲ ਨਾ ਖੋਲ੍ਹਿਆ ਤਾਂ ਉਹ ਭੁੱਖ ਹੜਤਾਲ ਨੂੰ ਮਰਨ ਵਰਤ ਚ ਤਬਦੀਲ ਕਰ ਦੇਣਗੀਆਂ।

Advertisement

Advertisement