ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਟੀਟੀ 5994 ਭਰਤੀ: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਟੈਂਕੀ ਤੋਂ ਉੱਤਰੇ ਅਧਿਆਪਕ

11:10 AM Oct 28, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 27 ਅਕਤੂਬਰ
ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਦੇ ਪਿੰਡ ਦੇ ਨਜ਼ਦੀਕ ਇੱਕ ਪਾਣੀ ਵਾਲੀ ਟੈਂਕੀ ’ਤੇ ਬੈਠੇ 5994 ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਦੇ ਦੋ ਸਾਥੀਆਂ ਵੱਲੋਂ ਅੱਜ ਪ੍ਰਸ਼ਾਸਨ ਵੱਲੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਉਹ ਟੈਂਕੀ ਤੋਂ ਥੱਲੇ ਉਤਰ ਆਏ ਅਤੇ ਉਨ੍ਹਾਂ ਵੱਲੋਂ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ ਗਈ।
ਯੂਨੀਅਨ ਨਾਲ ਸਬੰਧਤ ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਾਥੀ ਟੈਂਕੀ ਤੋਂ ਥੱਲੇ ਉਤਰ ਆਏ ਹਨ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਪ੍ਰਸ਼ਾਸਨ ਵੱਲੋਂ ਜਿਹੜਾ ਭਰੋਸਾ ਦਿੱਤਾ ਗਿਆ ਹੈ, ਉਸ ਭਰੋਸੇ ਅਨੁਸਾਰ ਭਾਰਤੀ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈਣ ਉਪਰੰਤ ਸਟੇਸ਼ਨ ਅਲਾਟਮੈਂਟ ਲਈ ਪੋਰਟਲ ਖੋਲ੍ਹ ਦਿੱਤਾ ਜਾਵੇਗਾ।

Advertisement

Advertisement