ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ’ਚ ਸਰਕਾਰ ਬਣਾਉਣ ਮਗਰੋਂ ਵੀ ਖੁਸ਼ ਨਹੀਂ ਭਾਜਪਾ: ਰਾਜਾ ਵੜਿੰਗ

07:22 AM Jun 13, 2024 IST
ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਰਾਜਾ ਵੜਿੰਗ|

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 12 ਜੂਨ
ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਦੀ ਜਿੱਤ ਹਾਸਲ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਜੱਦੀ ਸ਼ਹਿਰ ਮੁਕਤਸਰ ਵਿੱਚ ਪੁੱਜੇ ਜਿਥੇ ਉਹ ਪਹਿਲਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ| ਉਨ੍ਹਾਂ ਕੀਰਤਨ ਵੀ ਸਰਵਨ ਕੀਤਾ| ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ, ਪਰਿਵਾਰ ਦੇ ਹੋਰ ਮੈਂਬਰ ਤੇ ਕਾਂਗਰਸੀ ਆਗੂ ਵੀ ਮੌਜੂਦ ਸਨ| ਉਨ੍ਹਾਂ ਆਪਣੀ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰੀਆ ਕਰਦਿਆਂ ਜੰਮੂ-ਕਸ਼ਮੀਰ ਵਿੱਚ ਹੋ ਰਹੇ ਅਤਿਵਾਦੀ ਹਮਲਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ| ਉਨ੍ਹਾਂ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਬੇਸ਼ਕ ਸਰਕਾਰ ਬਣ ਗਈ ਹੈ ਪਰ ਜਿਸ ਹਿਸਾਬ ਨਾਲ ਸੀਟਾਂ ਆਈਆਂ, ਭਾਜਪਾ ਦੇ ਖੇਮੇ ਵਿੱਚ ਖੁਸ਼ੀ ਵਾਲੀ ਕੋਈ ਗੱਲ ਨਹੀਂ| ਉਨ੍ਹਾਂ ਕਿਹਾ ਕਿ ਭਾਜਪਾ ਧਰਮ ਦੇ ਨਾਮ ’ਤੇ ਰਾਜਨੀਤੀ ਕਰਦੀ ਰਹੀ ਹੈ ਜੋ ਬਹੁਤ ਮਾੜੀ ਗੱਲ ਹੈ| ਉਨ੍ਹਾਂ ਪੰਜਾਬ ਵਿਚ ਪੰਚਾਇਤੀ ਚੋਣਾਂ ਸਬੰਧੀ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਵੱਡੀ ਜਿੱਤ ਹਾਸਲ ਕਰੇਗੀ| ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਤੋਂ ਚੋਣ ਲੜਨ ਦੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਕੋਈ ਵੀ ਚੋਣ ਲੜੇ ਸਭ ਨੂੰ ਹੱਕ ਹੈ ਪਰ ਕਾਂਗਰਸ ਪੂਰੀ ਤਿਆਰੀ ਨਾਲ ਚੋਣਾਂ ਵਿੱਚ ਉਤਰੇਗੀ| ਕੇਂਦਰ ਵਿਚ ਮੰਤਰੀ ਬਣਨ ਉਪਰੰਤ ਰਵਨੀਤ ਬਿੱਟੂ ਵੱਲੋਂ ਰਾਜਾ ਵੜਿੰਗ ਸਬੰਧੀ ਦਿੱਤੇ ਬਿਆਨ ’ਤੇ ਉਨ੍ਹਾਂ ਕਿਹਾ ਕਿ ਰਾਜਸੀ ਲੋਕਾਂ ਨੂੰ ਅਜਿਹੀ ਬੋਲ-ਬਾਣੀ ’ਤੇ ਕਾਬੂ ਰੱਖਣਾ ਚਾਹੀਦਾ ਹੈ| ਸ੍ਰੀ ਮੁਕਤਸਰ ਸਾਹਿਬ ਹਲਕੇ ਵਿੱਚ ਕਾਂਗਰਸ ਨੂੰ ਘੱਟ ਵੋਟਾਂ ਮਿਲਣ ਅਤੇ ਕਾਂਗਰਸ ਦਾ ਕੋਈ ਹਲਕਾ ਇੰਚਾਰਜ ਨਾ ਹੋਣ ’ਤੇ ਉਨ੍ਹਾਂ ਕਿਹਾ ਕਿ ਜਲਦ ਇਹ ਜ਼ਿੰਮੇਵਾਰੀ ਵੀ ਕਿਸੇ ਯੋਗ ਵਿਅਕਤੀ ਨੂੰ ਦਿੱਤੀ ਜਾਵੇਗੀ|

Advertisement

Advertisement