ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਤਾਬਦੀ ਸਮਾਗਮਾਂ ਦੀ ਸਮਾਪਤੀ ਮਗਰੋਂ ਵੀ ਸੰਗਤ ਦੀ ਆਮਦ ਜਾਰੀ

06:51 AM Sep 20, 2024 IST
ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ ਹੁੰਦੀ ਹੋਈ ਸੰਗਤ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ,19 ਸਤੰਬਰ
ਗੁਰੂ ਅਮਰਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਦੀਆਂ ਰੌਣਕਾਂ ਐੱਸਜੀਪੀਸੀ ਵੱਲੋਂ ਉਲੀਕੇ ਪ੍ਰੋਗਰਾਮ ਤੋਂ ਬਾਅਦ ਵੀ ਜਾਰੀ ਹਨ। ਸ਼ਤਾਬਦੀ ਸਮਾਗਮਾਂ ਦੇ ਪੰਜਵੇਂ ਦਿਨ ਵੀ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਈ। ਇਸ ਦੌਰਾਨ ਪੁਲੀਸ ਪ੍ਰਸ਼ਾਸਨ ਦੇ ਪ੍ਰਬੰਧ ਨਾ ਦੇ ਬਰਾਬਰ ਦੇਖਣ ਨੂੰ ਮਿਲੇ ਜਿਸ ਕਾਰਨ ਵਿਗੜੀ ਟਰੈਫਿਕ ਵਿਵਸਥਾ ਦੇ ਚੱਲਦਿਆਂ ਸੰਗਤ ਨੂੰ ਘੰਟਿਆਂਬੰਧੀ ਟ੍ਰੈਫਿਕ ਜਾਮ ਨਾਲ ਜੂਝਣਾ ਪਿਆ। ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਮਾਗਮਾਂ ਦੀ ਸਮਾਪਤੀ ਉਪਰੰਤ ਵੀ ਸੰਗਤ ਦਾ ਸੈਲਾਬ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਧਾਰਮਿਕ ਰਵਾਇਤਾਂ ਅਨੁਸਾਰ 18 ਸਤੰਬਰ ਨੂੰ ਸ਼ਤਾਬਦੀ ਸਮਾਗਮਾ ਦੀ ਸੰਪੂਰਨਤਾ ਹੋ ਚੁੱਕੀ ਪਰ ਸ਼ਤਾਬਦੀ ਦੇ ਚੱਲਦਿਆ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਪੁੱਜ ਰਹੀ ਹੈ। ਮੀਤ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ ਤੇ ਅਕਾਊਂਟੈਂਟ ਸੁਖਦੇਵ ਸਿੰਘ ਨੇ ਆਖਿਆ ਕਿ ਅਜੇ ਦੋ ਤਿੰਨ ਦਿਨ ਸੰਗਤ ਦੀ ਆਮਦ ਇਸੇ ਤਰ੍ਹਾਂ ਜਾਰੀ ਰਹੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ,ਜਰਨਲ ਸਕੱਤਰ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ ਤੇ ਧਰਮ ਪ੍ਰਚਾਰ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰੂ ਅਮਰਦਾਸ ਦੇ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਦੇ ਗੁਰਿਆਈ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਅਤੇ ਸ਼ਤਾਬਦੀ ਸਮਾਗਮਾਂ ਵਿੱਚ ਸਹਿਯੋਗ ਦੇਣ ਵਾਲੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ,ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸਮੂਹ ਗੁਰ ਨਾਨਕ ਨਾਮ ਲੇਵਾ ਸੰਗਤਾਂ ਦਾ ਧੰਨਵਾਦ ਕੀਤਾ ਹੈ।
ਪ੍ਰਧਾਨ ਐਡਵੋਕੇਟ ਸ੍ਰੀ ਧਾਮੀ ਨੇ ਆਖਿਆ ਕਿ ਸਿੱਖ ਕੌਮ ਲਈ ਇਹ ਸ਼ਤਾਬਦੀਆਂ ਨੂੰ ਚੜ੍ਹਦੀ ਕਲਾ ਨਾਲ ਮਨਾਉਣਾ ਮਾਣ ਵਾਲੀ ਗੱਲ ਹੈ। ਸਮੁੱਚੀ ਸਿੱਖ ਕੌਮ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸਹਿਯੋਗ ਅਤੇ ਸ਼ਮੂਲੀਅਤ ਕਰਨ ਲਈ ਧੰਨਵਾਦ ਕਰਦੇ ਹਨ।

Advertisement

Advertisement