ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਮੁੱਦਾ ਹੋਣ ਦੇ ਬਾਵਜੂਦ ਡੱਡੂਮਾਜਰਾ ਡੰਪਿੰਗ ਗਰਾਊਂਡ ਦਾ ਮਸਲਾ ਠੰਢੇ ਬਸਤੇ

11:40 AM May 20, 2024 IST
ਡੱਡੂਮਾਜਰਾ ਡੰਪਿੰਗ ਗਰਾਊਂਡ ’ਤੇ ਕੂੜਾ ਸੁੱਟਦੀ ਹੋਈ ਜੇਸੀਬੀ।

ਆਤਿਸ਼ ਗੁਪਤਾ
ਚੰਡੀਗੜ੍ਹ, 19 ਮਈ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਨੂੰ ਚੁੱਕਿਆ ਜਾ ਰਿਹਾ ਹੈ ਪਰ ਸ਼ਹਿਰ ਦੇ ਡੱਡੂਮਾਜਰਾ ਵਿੱਚ ਡੰਪਿੰਗ ਗਰਾਊਂਡ ਦਾ ਮੁੱਦਾ ਹਰ ਵਾਰ ਲੋਕ ਸਭਾ ਚੋਣਾਂ ਵਿੱਚ ਮੁੱਖ ਚੋਣਾਂ ਦਾ ਮੁੱਦਾ ਹੋਣ ਦੇ ਬਾਵਜੂਦ ਇਸ ਦਾ ਕੋਈ ਵੀ ਹੱਲ ਨਹੀਂ ਨਿਕਲ ਸਕਿਆ ਹੈ। ਡੰਪਿੰਗ ਗਰਾਊਂਡ ਵਿੱਚ ਲੱਗੇ ਕੂੜੇ ਦੇ ਢੇਰ ਕਰਕੇ ਹਵਾ ਪ੍ਰਦੂਸ਼ਿਤ ਰਹਿੰਦੀ ਹੈ, ਜਿਸ ਕਰਕੇ ਲੋਕਾਂ ਨੂੰ ਸਾਹ ਤੱਕ ਲੈਣਾ ਮੁਸ਼ਕਲ ਹੋ ਜਾਂਦਾ ਹੈ। ਨੇੜਲੇ ਪਿੰਡਾਂ ਦੇ ਲੋਕਾਂ ਨੂੰ ਚਮੜੀ ਰੋਗਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਤਾਂ ਕੈਂਸਰ ਵਰਗੀ ਘਾਤਕ ਬਿਮਾਰੀ ਨਾਲ ਜੂਝ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਡੱਡੂਮਾਜਰਾ ਡੰਪਿੰਗ ਗਰਾਊਂਡ ਦਾ ਮੁੱਦਾ ਪਿਛਲੇ 35-40 ਸਾਲਾਂ ਤੋਂ ਵੱਡਾ ਮਸਲਾ ਬਣਿਆ ਹੋਇਆ ਹੈ। ਇਸ ਦੌਰਾਨ ਕਾਂਗਰਸ ਤੇ ਭਾਜਪਾ ਦੀਆਂ ਸਰਕਾਰਾਂ ਕਈ ਵਾਰ ਚੰਡੀਗੜ੍ਹ ਤੇ ਕੇਂਦਰ ਵਿੱਚ ਰਹੀਆਂ ਹਨ ਪਰ ਇਸ ਮਸਲੇ ਦਾ ਹੱਲ ਨਹੀਂ ਨਿਕਲ ਸਕਿਆ। ਇਸ ਵਾਰ ਮੁੜ ਸਿਆਸੀ ਧਿਰਾਂ ਦੇ ਆਗੂਆਂ ਨੇ ਡੱਡੂਮਾਜਰਾ ਡੰਪਿੰਗ ਗਰਾਊਂਡ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਭਾਰਿਆ।
ਡੱਡੂਮਾਜਰਾ ਦੇ ਵਸਨੀਕ ਨਰਿੰਦਰ ਚੌਧਰੀ ਨੇ ਡੱਡੂਮਾਜਰਾ ਡੰਪਿੰਗ ਗਰਾਊਂਡ ਦੀ ਸਮੱਸਿਆ ਨੂੰ ਲੈ ਕੇ ਕਈ ਵਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਵੀ ਪੱਤਰ ਲਿਖੇ ਹਨ। ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਹਟਾਉਣ ਲਈ ਨਗਰ ਨਿਗਮ ਦੇ ਅਧਿਕਾਰੀ ਅਤੇ ਕੌਂਸਲਰ ਵੀ ਦੁਰ-ਦੁਰਾਡੇ ਤੱਕ ਸਿੱਖਿਆ ਟੂਰ ’ਤੇ ਜਾ ਕੇ ਆਏ ਹਨ ਪਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਸੱਕਿਆ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਡੱਡੂਮਾਜਰਾ ਡੰਪਿੰਗ ਗਰਾਊਂਡ ਦਾ ਕੋਈ ਪੱਕਾ ਹੱਲ ਕੱਢਿਆ ਜਾਵੇ, ਨਹੀਂ ਤਾਂ ਇਲਾਕੇ ਦੇ ਲੋਕਾਂ ਨੂੰ ਮੁੜ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ।

Advertisement

ਡੰਪਿੰਗ ਗਰਾਊਂਡ ਨੂੰ ਹਟਾਉਣ ਦਾ ਕੰਮ ਜ਼ੋਰਾਂ ’ਤੇ: ਸੰਜੇ ਟੰਡਨ

ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਕਿਹਾ ਕਿ ਡੰਪਿੰਗ ਗਰਾਊਂਡ ਨੂੰ ਹਟਾਉਣ ਲਈ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਨੂੰ ਆਉਂਦੇ ਤਿੰਨ ਤੋਂ ਚਾਰ ਮਹੀਨੇ ਵਿੱਚ ਸਾਫ ਕਰ ਦਿੱਤਾ ਜਾਵੇਗਾ।

ਡੰਪਿੰਗ ਗਰਾਊਂਡ ਭ੍ਰਿਸ਼ਟਾਚਾਰ ਦਾ ਅੱਡਾ ਬਣਿਆ: ਮਨੀਸ਼ ਤਿਵਾੜੀ

‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਡੱਡੂਮਾਜਰਾ ਡੰਪਿੰਗ ਗਰਾਊਂਡ ਨੂੰ ਭਾਜਪਾ 10 ਸਾਲਾਂ ਵਿੱਚ ਨਹੀਂ ਹਟਾ ਸਕੀ ਹੈ ਤਾਂ ਹੁਣ ਤਿੰਨ ਤੋਂ ਚਾਰ ਮਹੀਨੇ ਵਿੱਚ ਕਿਵੇਂ ਹਟਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਇਕ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਹੈ। ਇਸ ਭ੍ਰਿਸ਼ਟਾਚਾਰ ਵਿੱਚ ਹਰ ਕੋਈ ਆਪਣੇ ਹੱਥ ਰੰਗਣ ਦੀ ਕੋਸ਼ਿਸ਼ ਕਰ ਰਿਹਾ ਹੈ।

Advertisement

Advertisement
Advertisement