ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਸੰਤੋਖਸਰ ਸਿੰਘ ਸਭਾ ਵਿੱਚ ਸਮਾਗਮ

08:16 AM Jul 19, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਜੁਲਾਈ
ਗੁਰਦੁਆਰਾ ਸੰਤੋਖਸਰ ਸਿੰਘ ਸਭਾ, ਬਲਾਕ-ਡੀ, ਮਾਡਲ ਟਾਊਨ ਐਕਸਟੈਨਸ਼ਨ ਵਿੱਚ ਸਰਬੱਤ ਦੇ ਭਲੇ ਲਈ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਮੌਕੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਸੁਖਜਿੰਦਰ ਸਿੰਘ ਨੇ ਕਿਹਾ ਕਿ ਔਗੁਣਾਂ ਨਾਲ ਭਰਿਆ ਮਨੁੱਖ ਆਪਣੇ ਵਿਅਕਤੀਗਤ ਗੁਣਾਂ ਕਰਕੇ ਪ੍ਰਮਾਤਮਾ ਦੇ ਪਿਆਰ ਦਾ ਹੱਕਦਾਰ ਨਹੀਂ ਬਣ ਸਕਦਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਆਨੰਦ ਨੇ ਕੀਰਤਨੀ ਜਥੇ ਨੂੰ ਸਨਮਾਨਿਤ ਕਰਦਿਆਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਬੰਸ ਸਿੰਘ, ਮੇਵਾ ਸਿੰਘ, ਦਿਲਬਾਗ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ ਗੁਲਿਆਨੀ, ਜੋਗਿੰਦਰ ਸਿੰਘ ਚਾਵਲਾ, ਸੁਰਿੰਦਰ ਸਿੰਘ ਠੁਕਰਾਲ, ਜਤਿੰਦਰਪਾਲ ਸਿੰਘ ਖੁਰਾਣਾ, ਇੰਦਰਜੀਤ ਸਿੰਘ ਗਿੱਲ, ਰਾਕੇਸ਼ ਇੰਦਰ ਸਿੰਘ ਰੂਬੀ, ਨਰਿੰਦਰ ਕੌਰ ਗੁਲਿਆਨੀ ਤੇ ਅਮਰਪ੍ਰੀਤ ਕੌਰ ਬਵੇਜਾ ਸਣੇ ਵੱਡੀ ਗਿਣਤੀ ਸੰਗਤ ਗੁਰੂ ਘਰ ਨਤਮਸਤਕ ਹੋਈ।

Advertisement

Advertisement
Advertisement