For the best experience, open
https://m.punjabitribuneonline.com
on your mobile browser.
Advertisement

ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਵੱਲੋਂ ਸਮਾਗਮ

07:14 AM Aug 26, 2024 IST
ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਵੱਲੋਂ ਸਮਾਗਮ
ਸਨਮਾਨਿਤ ਸ਼ਖ਼ਸੀਅਤਾਂ ਨਾਲ ਕ੍ਰਿਸ਼ਨ ਕੁਮਾਰ ਬਾਵਾ ਅਤੇ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 25 ਅਗਸਤ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਸਰਕਟ ਹਾਊਸ ਵਿੱਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਪ੍ਰਿੰ. ਬਲਦੇਵ ਬਾਵਾ, ਤਰਲੋਚਨ ਸਿੰਘ ਬਿਲਾਸਪੁਰ, ਸੁਰਜੀਤ ਸਿੰਘ ਲੋਟੇ ਸਰਪ੍ਰਸਤ ਅਤੇ ਅਸ਼ਵਨੀ ਮਹੰਤ ਟਰੱਸਟੀ ਦੀ ਸਰਪ੍ਰਸਤੀ ਹੇਠ ਹੋਏ ਸਮਾਗਮ ਦੌਰਾਨ ਅਮਰੀਕਾ ਤੋਂ ਆਏ ਸਿੱਧ ਮਹੰਤ ਟਰੱਸਟੀ, ਪੁਸ਼ਪਾ ਮਹੰਤ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਹਰਿਆਣਾ, ਅਸ਼ਵਨੀ ਬਾਵਾ (ਆਸਟਰੇਲੀਆ) ਅਤੇ ਸਮਾਜ ਸੇਵੀ ਜਸਵੰਤ ਸਿੰਘ ਛਾਪਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸ੍ਰੀ ਬਾਵਾ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ 316ਵਾਂ ਇਤਿਹਾਸਕ ਮਿਲਾਪ ਦਿਹਾੜਾ ਮਨਾਉਣ ਲਈ ਇੱਕ ਜਥਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ 30 ਅਗਸਤ ਨੂੰ ਸਵੇਰੇ ਸੱਚਖੰਡ ਐਕਸਪ੍ਰੈਸ ਰਾਹੀਂ ਰਵਾਨਾ ਹੋਵੇਗਾ ਅਤੇ ਇਸ ਦਿਹਾੜੇ ਨੂੰ ਸਮਰਪਿਤ ਸਮਾਗਮ 3 ਸਤੰਬਰ ਨੂੰ ਗੁਰਦੁਆਰਾ ਬਾਬਾ ਬੰਦਾ ਘਾਟ ਵਿਖੇ ਹੋਵੇਗਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਇਸ ਸਬੰਧੀ ਇੱਕ ਸਟਿੱਕਰ ਵੀ ਜਾਰੀ ਕੀਤਾ ਗਿਆ।
ਸ੍ਰੀ ਬਾਵਾ ਨੇ ਦੱਸਿਆ ਕਿ ਉਹ ਅਮਰੀਕਾ ਫੇਰੀ ਤੋਂ ਪਿਛਲੇ ਦਿਨੀਂ ਵਾਪਸ ਆਏ ਹਨ ਜਿੱਥੇ ਉਨ੍ਹਾਂ ਨੇ ਪੁਸਤਕ ‘ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ’ 11 ਗੁਰਦੁਆਰਿਆਂ ਅਤੇ ਇੱਕ ਚਰਚ ਵਿੱਚ ਰਿਲੀਜ਼ ਕੀਤੀ ਹੈ। ਸਮਾਗਮ ਦੌਰਾਨ ਰਣਜੀਤ ਸਿੰਘ ਮੈਨੇਜਰ, ਮਨਜੀਤ ਸਿੰਘ ਠੇਕੇਦਾਰ, ਲਵਪ੍ਰੀਤ ਸਿੰਘ ਲੋਟੇ, ਕੁਲਵਿੰਦਰ ਸਿੰਘ ਸਰਪੰਚ, ਪ੍ਰਬੰਧਕੀ ਸਕੱਤਰ ਰੇਸ਼ਮ ਸਿੰਘ ਸੱਗੂ, ਹਰਪ੍ਰੀਤ ਸਿੰਘ ਗੋਲਡੀ, ਅਸ਼ੋਕ ਕੁਮਾਰ ਅਤੇ ਅਰਜੁਨ ਬਾਵਾ ਹਾਜ਼ਰ ਸਨ।

Advertisement

Advertisement
Advertisement
Author Image

Advertisement