For the best experience, open
https://m.punjabitribuneonline.com
on your mobile browser.
Advertisement

ਬਾਬਾ ਬੰਦਾ ਸਿੰਘ ਬਹਾਦਰ ਕੌਮਾਂਤਰੀ ਫਾਊਂਡੇਸ਼ਨ ਵੱਲੋਂ ਸਮਾਗਮ

07:42 AM Feb 13, 2024 IST
ਬਾਬਾ ਬੰਦਾ ਸਿੰਘ ਬਹਾਦਰ ਕੌਮਾਂਤਰੀ ਫਾਊਂਡੇਸ਼ਨ ਵੱਲੋਂ ਸਮਾਗਮ
ਸਨਮਾਨਿਤ ਸ਼ਖ਼ਸੀਅਤਾਂ ਨਾਲ ਕ੍ਰਿਸ਼ਨ ਕੁਮਾਰ ਬਾਵਾ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਫਰਵਰੀ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਅੱਜ ਇੱਥੇ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਫਾਊਂਡੇਸ਼ਨ ਵੱਲੋਂ ਜਥੇਦਾਰ ਰਣਜੀਤ ਸਿੰਘ, ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ, ਲੇਖਕ ਅਲੀ ਰਾਜਪੁਰਾ ਅਤੇ ਪ੍ਰਿਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ, ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ, ਲੇਖਕ ਅਲੀ ਰਾਜਪੁਰਾ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਨੂੰ ਇਲਾਹੀ ਗਿਆਨ ਦਾ ਸਾਗਰ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਪੁਸਤਕ ਭੇਟ ਕੀਤੀ। ਇਸ ਸਮੇਂ ਸ਼ਾਹੀ ਇਮਾਮ ਨੇ ਕਿਹਾ ਕਿ ਅਨੁਰਾਗ ਸਿੰਘ ਅਤੇ ਚਿੱਤਰਕਾਰ ਆਰਐੱਮ ਸਿੰਘ ਵੱਲੋਂ ਤਿਆਰ ਕੀਤੀ ‘ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ’ ਸੱਚਮੁੱਚ ਸਮੁੱਚੀ ਮਨੁੱਖਤਾ ਨੂੰ ਇੱਕ ਲੜੀ ਵਿੱਚ ਪਰੋਣ ਦਾ ਉਪਦੇਸ਼ ਦਿੰਦੀ ਹੈ।

Advertisement

Advertisement
Author Image

Advertisement
Advertisement
×