For the best experience, open
https://m.punjabitribuneonline.com
on your mobile browser.
Advertisement

ਦਮਦਮੀ ਟਕਸਾਲ ਵੱਲੋਂ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿੱਚ ਸਮਾਗਮ

09:55 PM Jun 23, 2023 IST
ਦਮਦਮੀ ਟਕਸਾਲ ਵੱਲੋਂ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿੱਚ ਸਮਾਗਮ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 6 ਜੂਨ

ਦਮਦਮੀ ਟਕਸਾਲ ਚੌਕ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਟਕਸਾਲ ਦੇ ਹੈਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿੱਚ ਘਲੂਘਾਰਾ ਸ਼ਹੀਦੀ ਸਮਾਗਮ ਪਹਿਲਾ ਵਾਂਗ ਵੱਖਰੇ ਤੌਰ ‘ਤੇ ਮਨਾਇਆ ਗਿਆ ਹੈ।

ਇਸ ਸਬੰਧ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਰਾਗੀ ਜਥਿਆਂ ਨੇ ਗੁਰਬਾਨੀ ਦਾ ਕੀਰਤਨ ਕੀਤਾ। ਇਸ ਮੌਕੇ ਮੁੱਖ ਵਾਕ ਦੀ ਕਥਾ ਕਰਦਿਆਂ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਕੌਮ ਸ਼ਹੀਦੀਆਂ ਦੇਣ ਵਾਲੀ ਕੌਮ ਹੈ। ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਆਪਣੇ ਜੁਝਾਰੂ ਸਿੰਘਾਂ ਨਾਲ ਸ਼ਹਾਦਤਾਂ ਦੇ ਕੇ ਅਠਾਰਵੀਂ ਸਦੀ ਦੇ ਇਤਿਹਾਸ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਦਮਦਮੀ ਟਕਸਾਲ ਵੱਲੋਂ ਮਤਾ ਪੇਸ਼ ਕਰਦੇ ਹੋਏ ਸਰਕਾਰਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਜਲਦੀ ਰਿਹਾਅ ਕਰਨ ਦੀ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਨੂੰ ਸ਼ਹਾਦਤਾਂ ਵਿਰਸੇ ਵਿੱਚ ਮਿਲੀਆਂ ਹਨ, ਜਿਨ੍ਹਾਂ ਵਿਚ ਬਾਬਾ ਦੀਪ ਸਿੰਘ ਤੋਂ ਲੈ ਕੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਤੱਕ ਆਪਣੀ ਵਿਰਾਸਤ ਅਨੁਸਾਰ ਸ਼ਹਾਦਤਾਂ ਦੇ ਕੇ ਸਿੱਖੀ ਦੀ ਸ਼ਾਨ ਨੂੰ ਬਰਕਰਾਰ ਰੱਖਿਆ ਹੈ।

ਸਿੱਖ ਵਿਦਵਾਨ ਅਤੇ ਕਥਾ ਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਨੇ ਵੀ ਸੰਬੋਧਨ ਕੀਤਾ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਮੁੱਚੇ ਪੰਥ ਨੂੰ ਇਕ ਝੰਡੇ ਹੇਠ ਇੱਕਠੇ ਹੋਣਾ ਚਾਹੀਦਾ ਹੈ। ਗਿਆਨੀ ਜਗਤਾਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਸੰਬੋਧਨ ਕੀਤਾ।

ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰ ਬੀਰ ਸਿੰਘ ਢੋਟ ਨੇ ਟਕਸਾਲ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦੀ ਯਾਦਗਾਰ ਬਣਾਉਣ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸੰਤ ਭਿੰਡਰਾਂ ਵਾਲਿਆਂ ਦੇ ਪੁੱਤਰ ਭਾਈ ਈਸ਼ਰ ਸਿੰਘ ਨੂੰ ਦਮਦਮੀ ਟਕਸਾਲ ਵੱਲੋਂ ਸਨਮਾਨਿਆ ਗਿਆ।

Advertisement
Advertisement
Advertisement
×