ਇੰਟਰਨੈਸ਼ਨਲ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਸਮਾਗਮ
ਸਤਵਿੰਦਰ ਬਸਰਾ
ਲੁਧਿਆਣਾ, 10 ਨਵੰਬਰ
ਇੰਟਰਨੈਸ਼ਨਲ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਇਥੇ ਪੰਜਾਬੀ ਭਵਨ ਲੁਧਿਆਣਾ ਵਿੱਚ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਟਿਆਲਾ ਯੂਨੀਵਰਸਿਟੀ ਤੋਂ ਡਾ. ਸੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਅਕਾਦਮੀ ਦੇ ਚੇਅਰਮੈਨ ਡਾ. ਹਰਜਿੰਦਰ ਸਿੰਘ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਵਿੱਚ ਕਵੀ ਦਰਬਾਰ ਵਿੱਚ ਕਵੀਆਂ ਨੇ ਆਪਣੀਆਂ ਰਚਨਾਵਾਂ ਨਾਲ ਚੰਗਾ ਰੰਗ ਬੰਨ੍ਹਿਆ। ਇਸ ਮੌਕੇ ਦੋ ਪੁਸਤਕਾਂ ਵੀ ਲੋਕ ਅਰਪਨ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਡਾ. ਪਾਲ ਕੌਰ, ਬਲਜੀਤ ਸੈਣੀ, ਡਾ. ਜਸਲੀਨ ਕੌਰ, ਜਗਦੀਸ਼ ਕੌਰ ਪ੍ਰਯਾਗਰਾਜ, ਡਾ. ਕਿਰਨ ਰੰਧਾਵਾ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮਹਿਮਾਨ ਡਾ. ਸੁਰਜੀਤ ਸਿੰਘ ਨੇ ਅਕਾਦਮੀ ਵੱਲੋਂ ਸਾਹਿਤ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਡਾ. ਸੁਰਜੀਤ ਨੇ ਕਵੀ ਦਰਬਾਰ ਵਿੱਚ ਸ਼ਾਮਲ ਹੋਏ ਕਵੀਆਂ ਨੂੰ ਵਧੀਆ ਰਚਨਾਵਾਂ ਲਈ ਵਧਾਈ ਦਿੱਤੀ। ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਵੀ ਸਾਰੇ ਕਵੀਆਂ ਨੂੰ ਵਧੀਆ ਰਚਨਾਵਾਂ ਪੇਸ਼ ਕਰਨ ਲਈ ਵਧਾਈ ਦਿੰਦਿਆਂ ਭਵਿੱਖ ’ਚ ਵੀ ਉਨ੍ਹਾਂ ਤੋਂ ਅਜਿਹੀਆਂ ਰਚਨਾਵਾਂ ਦੀ ਆਸ ਪ੍ਰਗਟਾਈ। ਚੇਅਰਮੈਨ ਹਰਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਆਉਂਦੇ ਸਮੇਂ ਵਿੱਚ ਅਜਿਹੇ ਸਮਾਗਮ ਕਰਵਾਉਂਦੀ ਰਹੇਗੀ। ਇਸ ਮੌਕੇ ਇਕਵਾਕ ਸਿੰਘ ਭੱਟੀ ਦੀ ਲੇਖਾਂ ਦੀ ਕਿਤਾਬ ‘ਨਿੱਕ ਸੁੱਕ’ ਅਤੇ ਪ੍ਰੋ. ਜਗਦੀਸ਼ ਕੌਰ ਦੀ ਪੁਸਤਕ ‘ਜਗਦੀਸ਼ ਕੌਰ ਦਾ ਕਾਲਮ’ ਲੋਕ ਅਰਪਨ ਕੀਤੀ ਗਈ।