ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ

07:32 AM Nov 03, 2024 IST
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਜਥਾ। -ਫੋਟੋ: ਓਬਰਾਏ

ਖੰਨਾ: ਇਥੋਂ ਦੇ ਕ੍ਰਿਸ਼ਨਾ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਬਾਣੀ ਸਰਵਣ ਕੀਤੀ। ਇਸ ਮੌਕੇ ਭਾਈ ਬੇਅੰਤ ਸਿੰਘ, ਭਾਈ ਗੁਰਦੇਵ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਜੱਥੇ ਨੇ ਰਸਭਿੰਨਾ ਕੀਰਤਨ ਕੀਤਾ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਸੰਗਤ ਨੇ ਗੁਰੂ ਘਰ ਦੇ ਬਾਹਰ ਦੀਪਮਾਲਾ ਕੀਤੀ। ਹੈੱਡ ਗ੍ਰੰਥੀ ਹਰਪ੍ਰੀਤ ਸਿੰਘ ਅਤੇ ਸਾਹਿਲਦੀਪ ਸਿੰਘ ਨੇ ਗੁਰਬਾਣੀ ਦਾ ਜਾਪ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਸਿੱਖ ਇਤਿਹਾਸ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ, ਰਾਮ ਸਿੰਘ, ਰਾਜਿੰਦਰ ਸਿੰਘ, ਜਗਤਾਰ ਸਿੰਘ ਸੇਖੋਂ, ਪਰਮਿੰਦਰ ਸਿੰਘ, ਦਰਸ਼ਨ ਸਿੰਘ ਕੰਗ, ਗੁਰਨਾਮ ਸਿੰਘ, ਹਰਮੇਲ ਸਿੰਘ, ਇਕਬਾਲ ਸਿੰਘ, ਹਰਭਜਨ ਸਿੰਘ, ਕ੍ਰਿਪਾਲ ਸਿੰਘ, ਬਲਦੇਵ ਸਿੰਘ, ਮਲਕੀਤ ਸਿੰਘ, ਨਛੱਤਰ ਸਿੰਘ, ਸੋਹਣ ਸਿੰਘ ਤੇ ਹੋਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement