ਬਸੰਤ ਪੰਚਮੀ ਨੂੰ ਸਮਰਪਿਤ ਸਮਾਗਮ
08:02 AM Feb 04, 2025 IST
Advertisement
ਭਾਈ ਰੂਪਾ (ਨਿੱਜੀ ਪੱਤਰ ਪ੍ਰੇਰਕ):
Advertisement
ਸੰਤ ਭਜਨ ਸਿੰਘ ਨਾਨਕਸਰ ਪਟਿਆਲਾ, ਚੇਅਰਪਰਸਨ ਮਾਤਾ ਕਰਤਾਰ ਕੌਰ ਤੇ ਉੱਪ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਆਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਤੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਿਖੇ ਬੱਚਿਆਂ ਵੱਲੋਂ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਪੀਲੇ ਪਤੰਗ ਅਸਮਾਨ ਵਿੱਚ ਉਡਾ ਕੇ ਖੁਸ਼ੀ ਮਨਾਈ। ਬੱਚਿਆਂ ਨੇ ਬਸੰਤ ਰੁੱਤ ਨਾਲ ਸਬੰਧਿਤ ਗੀਤ, ਕਵਿਤਾਵਾਂ, ਨਾਟਕ ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਪ੍ਰਿੰਸੀਪਲ ਸੁਮਨ ਸ਼ਰਮਾ ਤੇ ਪ੍ਰਿੰਸੀਪਲ ਅਮਰਜੀਤ ਸਿੰਘ ਖਾਈ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ। ਇਸ ਮੌਕੇ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਡਾਇਰੈਕਟਰ ਸਰਬਪਲ ਸ਼ਰਮਾ ਤੇ ਸਟਾਫ ਮੈਂਬਰ ਹਾਜ਼ਰ ਸਨ।
Advertisement
Advertisement