For the best experience, open
https://m.punjabitribuneonline.com
on your mobile browser.
Advertisement

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ

08:47 AM Feb 21, 2024 IST
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ
ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਗੁਰਭਜਨ ਸਿੰਘ ਗਿੱਲ ਅਤੇ ਹੋਰ।
Advertisement

ਸਤਵਿੰਦਰ ਬਸਰਾ
ਲੁਧਿਆਣਾ, 20 ਫਰਵਰੀ
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬਾਨੀ ਚੇਅਰਮੈਨ, ਵਿਸ਼ਵ ਪੰਜਾਬੀ ਸਭਾ ਟੋਰਾਂਟੋ ਡਾ. ਦਲਬੀਰ ਸਿੰਘ ਕਥੂਰੀਆ, ਸੁਰਜੀਤ ਕੌਰ ਸੈਕਰਾਮੈਂਟੋ (ਅਮਰੀਕਾ) ਤੇ ਡਾ. ਮਹਿੰਦਰ ਸਿੰਘ ਰਾਏ (ਯੂਕੇ) ਨੂੰ ਪੰਜਾਬੀ ਮਾਤ ਭਾਸ਼ਾ ਦੀ ਨਿਰੰਤਰ ਮੁੱਲਵਾਨ ਸੇਵਾ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਿੱਚ ਮੁੱਖ ਮਹਿਮਾਨ ਵਜੋਂ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਐੱਸਪੀ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ ਅਤੇ ਮਾਤ ਭਾਸ਼ਾ ਦਿਵਸ ਦੇ ਇਤਿਹਾਸ ਸਬੰਧੀ ਅਤੇ ਵਿਦੇਸ਼ਾਂ ਵਿੱਚ ਪਰਵਾਸੀ ਪੰਜਾਬੀ ਲੇਖਕਾਂ ਵੱਲੋਂ ਮਾਤ ਭਾਸ਼ਾ ਦੇ ਪ੍ਰਚਾਰ ਤੇ ਪਾਸਾਰ ਲਈ ਕੀਤੇ ਜਾਂਦੇ ਯਤਨਾਂ ਬਾਰੇ ਦੱਸਿਆ। ਪ੍ਰੋ. ਗਿੱਲ ਨੇ ਕਿਹਾ ਕਿ ਬੰਗਲਾ ਦੇਸ਼ ਵਿੱਚ ਮਾਂ ਬੋਲੀ ਬੰਗਲਾ ਲਈ ਕੁਰਬਾਨ ਹੋਏ ਸੂਰਮਿਆਂ ਨੂੰ ਅੱਜ ਦੇ ਦਿਨ ਯਾਦ ਕਰਨਾ ਲਾਜ਼ਮੀ ਹੈ ਕਿਉਂਕਿ ਉਨ੍ਹਾਂ ਦੀ ਕੁਰਬਾਨੀ ਕਾਰਨ ਹੀ ਯੁਨੈਸਕੋ ਨੇ ਇੱਕੀ ਫਰਵਰੀ ਨੂੰ ਵਿਸ਼ਵ ਮਾਤ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸੁਰਜੀਤ ਸੈਕਰਾਮੈਂਟੋ ਤੇ ਡਾ. ਰਾਏ ਨੇ ਪਰਵਾਸੀ ਧਰਤੀ ’ਤੇ ਪੰਜਾਬੀ ਬੋਲੀ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨਗੀ ਭਾਸ਼ਣ ਦੇਂਦਿਆਂ ਡਾ. ਕਥੂਰੀਆ ਨੇ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਸੰਸਥਾ ਨਿਰੰਤਰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅਤੇ ਪਰਵਾਸੀ ਸਾਹਿਤ ਨੂੰ ਉਸਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਪ੍ਰੋਗਰਾਮ ਦੇ ਆਖੀਰ ਵਿਚ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਨੇ ਸਭ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ।

Advertisement

Advertisement
Author Image

Advertisement
Advertisement
×