ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ

07:32 AM Jun 12, 2024 IST

ਸੰਗਰੂਰ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਜਤਿੰਦਰ ਪਾਲ ਸਿੰਘ ਹੈਪੀ, ਗੁਰਮੀਤ ਸਿੰਘ ਖਜ਼ਾਨਚੀ, ਮੋਹਨ ਸਿੰਘ ਸਕੱਤਰ , ਹਰਬੰਸ ਸਿੰਘ ਕੁਮਾਰ, ਲਖਵੀਰ ਸਿੰਘ ਲੱਖਾ ਤੇ ਡਾ. ਜਸਕਰਨ ਸਿੰਘ ਖੁਰਮੀ ਦੀ ਦੇਖ ਰੇਖ ਹੇਠ ਹੋਏ ਗੁਰਮਤਿ ਸਮਾਗਮ ਦੌਰਾਨ ਭਾਈ ਰਣਧੀਰ ਸਿੰਘ ਹੈੱਡ ਗ੍ਰੰਥੀ ਦੀ ਨਿਗਰਾਨੀ ਹੇਠ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਐਡਵੋਕੇਟ ਨਰਿੰਦਰ ਪਾਲ ਸਿੰਘ ਸਾਹਨੀ ਦੇ ਸਟੇਜ ਸੰਚਾਲਨ ਅਧੀਨ ਹੋਏ ਕੀਰਤਨ ਦਰਬਾਰ ਵਿੱਚ ਭਾਈ ਸੁਖਵਿੰਦਰ ਸਿੰਘ ਨਾਭਾ ਸਾਹਿਬ (ਚੰਡੀਗੜ੍ਹ), ਤੰਤੀ ਸਾਜ਼ਾਂ ਵਾਲ ਜਥਾ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ, ਭਾਈ ਪ੍ਰਭਜੋਤ ਸਿੰਘ ਖਾਲਸਾ, ਸੁਰਿੰਦਰ ਪਾਲ ਸਿੰਘ ਸਿਦਕੀ, ਜਸਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਪ੍ਧਾਨ ਗੁਰਦੁਆਰਾ ਸਾਹਿਬ ਨੇ ਕੀਰਤਨ ਦੀ ਛਹਿਬਰ ਲਾਈ। ਸਮਾਗਮ ਦੌਰਾਨ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement