ਬਲੀਦਾਨ ਦਿਵਸ ਨੂੰ ਸਮਰਪਿਤ ਸਮਾਗਮ
10:14 PM Dec 28, 2024 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 28 ਦਸੰਬਰ
ਇੱਥੋਂ ਦੇ ਆਰੀਆ ਸਮਾਜ ਮੰਦਰ ਸੈਕਟਰ 16 ਵਿਚ ਸਵਾਮੀ ਸ਼ਰਧਾਨੰਦ ਦੇ ਬਲੀਦਾਨ ਦਿਵਸ ’ਤੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਡੀਏਵੀ ਮਾਡਲ ਸਕੂਲ ਸੈਕਟਰ 15 ਵਲੋਂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਨੁਜਾ ਸ਼ਰਮਾ ਨੇ ਸਵਾਮੀ ਜੀ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸਕੂਲ ਦੇ ਵਾਈਸ ਚੇਅਰਮੈਨ ਆਰ ਸੀ ਜੀਵਨ, ਸਕੂਲ ਦੇ ਸਾਬਕਾ ਪ੍ਰਿੰਸੀਪਲ ਤੇ ਮੈਨੇਜਰ ਮਧੂ ਬਹਿਲ ਨੇ ਸਵਾਗਤ ਕੀਤਾ। ਇਸ ਮੌਕੇ ਸਵਾਮੀ ਸ਼ਰਧਾਨੰਦੀ ਦੀ ਬਾਣੀ ਦਾ ਪਾਠ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਸਵਾਮੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ।
Advertisement
Advertisement