ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਈ ਦਇਆ ਸਿੰਘ ਦੀ ਯਾਦ ਵਿੱਚ ਸਮਾਗਮ

08:29 AM Sep 30, 2023 IST
ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ ਕੀਰਤਨ ਕਰਦੇ ਹੋਏ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 29 ਸਤੰਬਰ
ਮੁਖੀ ਪੰਜ ਪਿਆਰੇ ਭਾਈ ਦਇਆ ਸਿੰਘ ਦੀ ਯਾਦ ’ਚ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਤਖਤ ਸ਼੍ਰੀ ਹਜ਼ੂਰ ਅਬਿਚਲਨਗਰ ਸਾਹਿਬ, ਨਾਂਦੇੜ ਅਸਥਾਨ ਬੁੰਗਾ ਮਾਈ ਭਾਗੋ ਜੀ ਵਿਖੇ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਸਿੰਘ ਸਾਹਿਬ ਬਾਬਾ ਰਾਮ ਸਿੰਘ ਧੂਪੀਆ ਅਤੇ ਸਿੰਘ ਸਾਹਿਬ ਜਥੇਦਾਰ ਸੰਤ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਤ ਬਲਜਿੰਦਰ ਸਿੰਘ ਦੀਆਂ ਧਰਮ ਪ੍ਰਚਾਰਕ ਸੇਵਾਵਾਂ ਦੇ ਮੱਦੇਨਜ਼ਰ ਵਿਸ਼ੇਸ਼ ਸਨਮਾਨ ਹੋਇਆ। ਗੁਰੂ ਘਰ ਜੁੜੀਆਂ ਸੰਗਤਾਂ ਨੂੰ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਮਨੋਹਰ ਕੀਰਤਨ ਨਾਲ ਮੰਤਰ ਮੁਗਧ ਕੀਤਾ। ਇਸ ਮੌਕੇ ਠਾਨ ਸਿੰਘ ਬੁੰਗੋਈ ਸੁਪਰਡੈਂਟ, ਸ਼ਰਨ ਸਿੰਘ ਸੋਢੀ, ਰਣਜੀਤ ਸਿੰਘ ਚਿਰਾਗੀਆ, ਰਾਜਦਵਿੰਦਰ ਸਿੰਘ ਕੱਲ੍ਹਾ ਡਿਪਟੀ ਸੁਪਰਡੈਂਟ, ਜੈਮਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਫੌਜੀ ਆਦਿ ਸ਼ਖਸੀਅਤਾਂ ਨੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵੱਲੋਂ ਸੂਚਨਾ ਸੰਚਾਰ ਖੇਤਰ ਨੂੰ ਮਾਧਿਅਮ ਬਣਾ ਕੇ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਸਮੇਂ ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਰਾਮ ਸਿੰਘ ਬੱਬੇਹਾਲੀ, ਬਾਵਾ ਸਿੰਘ, ਕੁਲਦੀਪ ਸਿੰਘ ਮਣਕੂ, ਸੁਖਵਿੰਦਰ ਸਿੰਘ ਯੂਐਸਏ, ਪਰਮਜੀਤ ਸਿੰਘ, ਪੰਮਾ ਬਾਬਾ, ਸ਼ਿੰਗਾਰਾ ਸਿੰਘ ਖੇੜਾ, ਹਰਪ੍ਰੀਤ ਸਿੰਘ ਬੱਬੇਹਾਲੀ, ਮੈਨੇਜ਼ਰ ਜੋਗਿੰਦਰ ਸਿੰਘ ਤਿੱਬੜ ਪਿੰਡ, ਨਿਸ਼ਾਨ ਸਿੰਘ ਬੱਬੇਹਾਲੀ, ਕਾਲਾ ਸਿੰਘ ਤਿੱਬੜ ਸਮੇਤ ਵੱਖ-ਵੱਖ ਸਥਾਨਾਂ ਤੋਂ ਪੁੱਜੀਆਂ ਸੰਗਤਾਂ ਨੇ ਸਮਾਗਮਾਂ ’ਚ ਹਾਜ਼ਰੀ ਭਰਦਿਆਂ ਸਫਲ ਬਣਾਇਆ।

Advertisement

Advertisement