For the best experience, open
https://m.punjabitribuneonline.com
on your mobile browser.
Advertisement

ਗਿਆਨੀ ਦਿੱਤ ਸਿੰਘ ਦੀ ਯਾਦ ਵਿੱਚ ਸਮਾਗਮ

07:22 AM Sep 08, 2024 IST
ਗਿਆਨੀ ਦਿੱਤ ਸਿੰਘ ਦੀ ਯਾਦ ਵਿੱਚ ਸਮਾਗਮ
ਸਮਾਗਮ ਦੌਰਾਨ ਭਾਈ ਬਲਜੀਤ ਸਿੰਘ ਨੂੰ ਸਨਮਾਨਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਸਤੰਬਰ
ਸਿੰਘ ਸਭਾ ਲਹਿਰ ਦੇ ਬਾਨੀ, ਪੰਜਾਬੀ ਪੱਤਰਕਾਰੀ ਦੇ ਪਿਤਾਮਾ ਅਤੇ ਮਹਾਨ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਦੀ ਯਾਦ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਇੰਟਰਨੈਸ਼ਨਲ ਸੋਸਾਇਟੀ ਅਤੇ ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ, ਪੰਜਾਬ ਵੱਲੋਂ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਉਨ੍ਹਾਂ ਦੇ ਜੀਵਨ ਫਲਸਫ਼ੇ ਉੱਪਰ ਚਾਨਣ ਪਾਇਆ ਗਿਆ। ਗੁਰਦੁਆਰਾ ਗੁਰੂ ਰਵਿਦਾਸ ਅਤੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਨੂਰਪੁਰ ਬੇਟ ਵਿੱਚ ਕਰਵਾਏ ਸਮਾਗਮ ਦੌਰਾਨ ਸੰਗਠਨ ਦੇ ਕੌਮੀ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਿਆਨੀ ਦਿੱਤ ਸਿੰਘ ਦੇ ਨਾਮ ’ਤੇ ਕਿਸੇ ਇੱਕ ਯੂਨੀਵਰਸਿਟੀ ਵਿੱਚ ਚੇਅਰ ਸਥਾਪਤ ਕੀਤੀ ਜਾਵੇ। ਇਸ ਮੌਕੇ ਅਮਰੀਕ ਸਿੰਘ ਸੰਧੂ ਨੂਰਪੁਰ ਬੇਟ ਸਰਕਲ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਉਹ ਆਪਣੇ ਕਿਸੇ ਵੀ ਵਿੱਦਿਅਕ ਅਦਾਰੇ ਵਿਚਲੇ ਵਿਭਾਗ ਦਾ ਨਾਮ ਗਿਆਨੀ ਦਿੱਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ। ਇਸ ਮੌਕੇ ਗੁਰਦੁਆਰਾ ਗੁਰੂ ਰਵਿਦਾਸ ਨੂਰਪੁਰ ਬੇਟ ਦੇ ਹੈੱਡ ਗ੍ਰੰਥੀ ਭਾਈ ਬਲਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਿਕੰਦਰ ਸਿੰਘ, ਅਵਿੰਦਰ ਸਿੰਘ ਖਾਲਸਾ, ਤਰਨਪ੍ਰੀਤ ਸਿੰਘ ਖਾਲਸਾ, ਬਲਜੀਤ ਸਿੰਘ ਖਾਲਸਾ ਅਤੇ ਰੂਬਲ ਪ੍ਰੀਤ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

Advertisement