ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਅੰਦੋਲਨ ਦੀ ਸ਼ਹੀਦ ਬੀਬੀ ਮਹਿੰਦਰ ਕੌਰ ਦੀ ਯਾਦ ’ਚ ਸਮਾਗਮ

11:43 AM Oct 28, 2024 IST
ਸਮਾਗਮ ਦੌਰਾਨ ਸਨਮਾਨਿਤ ਸ਼ਖ਼ਸੀਅਤਾਂ ਨਾਲ ਪ੍ਰਬੰਧਕ।

ਗੁਰਿੰਦਰ ਸਿੰਘ
ਲੁਧਿਆਣਾ, 27 ਅਕਤੂਬਰ
ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲੇ ਜੇਤੂ ਅੰਦੋਲਨ ’ਚ ਕਿਲ੍ਹਾ ਰਾਏਪੁਰ ਦੇ ਮੋਰਚੇ ’ਚ ਸ਼ਹੀਦ ਹੋਣ ਵਾਲੀ ਬੀਬੀ ਮਹਿੰਦਰ ਕੌਰ ਡੇਹਲੋਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਇਸ ਅੰਦੋਲਨ ਦੀ ਜਿੱਤ ਦਾ ਸਿਹਰਾ ਬੀਬੀ ਮਹਿੰਦਰ ਕੌਰ ਡੇਹਲੋਂ ਅਤੇ ਅੰਦੋਲਨ ’ਚ ਸ਼ਹੀਦ ਹੋਣ ਵਾਲੇ 750 ਤੋਂ ਉੱਪਰ ਕਿਸਾਨਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨ ਮਜ਼ਦੂਰ ਮੰਡੀਆਂ ਵਿੱਚ ਰੁਲ ਰਿਹਾ ਹੈ। ਇਸ ਦੌਰਾਨ ਸਮਾਗਮ ਦੀ ਪ੍ਰਧਾਨਗੀ ਇਲਾਕਾ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਨਛੱਤਰ ਸਿੰਘ ਨੇ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਗੁਰਮੇਲ ਸਿੰਘ ਰੂਮੀ, ਸੁਰਜੀਤ ਸਿੰਘ ਸੀਲੋ ਅਤੇ ਅਮਰੀਕ ਸਿੰਘ ਜੜਤੌਲੀ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਇਸ ਦੌਰਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਬੀਬੀ ਡੇਹਲੋਂ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ। ਯੂਥ ਕਲੱਬ ਦੇ ਆਗੂ ਦਿਲਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਦੌਰਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਤਰਨਜੀਤ ਸਿੰਘ ਨਿਮਾਣਾ ਨੇ ਵੀ ਸ਼ਹੀਦ ਬੀਬੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੀਬੀ ਮਹਿੰਦਰ ਕੌਰ ਡੇਹਲੋਂ ਦੇ ਪਤੀ ਹੁਕਮ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ ਪਿੰਡ ਕਿਲ੍ਹਾ ਰਾਏਪੁਰ, ਧੂਰਕੋਟ, ਨਾਰੰਗਵਾਲ, ਗੁੱਜਰਵਾਲ, ਜੜਤੌਲੀ, ਆਸੀ ਕਲਾਂ, ਘੁੰਗਰਾਣਾ, ਡੇਹਲੋਂ, ਸ਼ਹਿਜਾਦ, ਸੀਲੋ ਖੁਰਦ, ਛਪਾਰ, ਕੋਟਉਮਰਾ, ਸਹੋਲੀ, ਕਾਲਖ, ਹਿਮਾਂਯੂਪੁਰ ਤੇ ਝਾਂਡੇ ਦੇ ਜੇਤੂ ਪੰਚਾਂ-ਸਰਪੰਚਾਂ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement