For the best experience, open
https://m.punjabitribuneonline.com
on your mobile browser.
Advertisement

ਇਨਕਲਾਬੀ ਸਾਥੀਆਂ ਦੀ ਯਾਦ ਵਿੱਚ ਸਮਾਗਮ

07:22 AM Apr 22, 2024 IST
ਇਨਕਲਾਬੀ ਸਾਥੀਆਂ ਦੀ ਯਾਦ ਵਿੱਚ ਸਮਾਗਮ
ਸਮਾਗਮ ਦੌਰਾਨ ਇਕੱਤਰਤਾ ਨੂੰ ਸੰਬੋਧਨ ਕਰਦਾ ਹੋਇਆ ਆਗੂ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 21 ਅਪਰੈਲ
ਇਨਕਲਾਬੀ ਕੇਂਦਰ ਪੰਜਾਬ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਅੱਜ ਸਥਾਨਕ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿੱਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਛੜੇ ਇਨਕਲਾਬੀ ਸਾਥੀਆਂ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਉਪਰੰਤ ‘ਚੋਣਾਂ ਅਤੇ ਅਸੀਂ’ ਵਿਸ਼ੇ ’ਤੇ ਭਾਸ਼ਣ ਅਤੇ ਚਰਚਾ ਹੋਈ। ਇਸ ’ਚ ਲੋਕਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਧਿਰਾਂ, ਇਨ੍ਹਾਂ ਦੇ ਆਗੂਆਂ ਅਤੇ ਉਮੀਦਵਾਰਾਂ ਨੂੰ ਤਰਕ ਨਾਲ ਸਵਾਲ ਕਰਨ ਲਈ ਪ੍ਰੇਰਿਆ ਗਿਆ। ਇਨਕਲਾਬੀ ਆਗੂ ਬਲਵੰਤ ਮੱਖੂ, ਕਿਸਾਨ ਆਗੂ ਇੰਦਰਜੀਤ ਸਿੰਘ ਧਲੀਵਾਲ, ਮਜ਼ਦੂਰ ਆਗੂ ਅਵਤਾਰ ਸਿੰਘ ਰਸੂਲਪੁਰ ਨੇ ਇਸ ਸਮੇਂ ਪ੍ਰਧਾਨਗੀ ਕੀਤੀ ਜਦਕਿ ਮੰਚ ਸੰਚਾਲਨਾ ਕੰਵਲਜੀਤ ਖੰਨਾ ਵਲੋਂ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦੇ ਨਾਅਰੇ ਭਾਜਪਾ ਹਰਾਓ, ਕਾਰਪੋਰੇਟ ਭਜਾਓ, ਦੇਸ਼ ਬਚਾਓ ਨੂੰ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮਾਸਟਰ ਹਰਬੰਸ ਸਿੰਘ ਅਖਾੜਾ, ਅਧਿਆਪਕ ਆਗੂ ਸੁਖਦੇਵ ਸਿੰਘ ਹਠੂਰ, ਮਜ਼ਦੂਰ ਆਗੂਆਂ ਅਵਤਾਰ ਸਿੰਘ ਰਸੂਲਪੁਰ, ਮਦਨ ਸਿੰਘ, ਮਨੀਸ਼ਾ ਅੰਮ੍ਰਿਤ, ਸੰਦੀਪ ਗਾਲਿਬ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

Advertisement
Author Image

Advertisement
Advertisement
×