ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਹਿਰ ਲੁਧਿਆਣਵੀ ਦੀ ਯਾਦ ਵਿੱਚ ਸਮਾਗਮ

11:08 AM Oct 26, 2024 IST
ਸਾਹਿਰ ਲੁਧਿਆਣਵੀ ਨੂੰ ਯਾਦ ਕਰਦੇ ਹੋਏ ਕਾਲਜ ਦੇ ਵਿਦਿਆਰਥੀ ਤੇ ਪ੍ਰਬੰਧਕ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਅਕਤੂਬਰ
ਐੱਸਸੀਡੀ ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਪੰਜਾਬੀ ਕਵੀ ਸਾਹਿਰ ਲੁਧਿਆਣਵੀ ਨੂੰ ਅੱਜ ਕਾਲਜ ਵਿੱਚ ਇੱਕ ਸਮਾਗਮ ਕਰਵਾ ਕੇ ਯਾਦ ਕੀਤਾ ਗਿਆ। ਇਸ ਸਮਾਗਮ ਵਿੱਚ ਜਿੱਥੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਉੱਥੇ ਮੌਜੂਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਸ਼ਮੂਲੀਅਤ ਕਰਕੇ ਸਾਹਿਰ ਲੁਧਿਆਣਵੀ ਦੀਆਂ ਰਚਨਾਵਾਂ ਬਾਰੇ ਵਿਚਾਰ-ਚਰਚਾ ਕੀਤੀ। ਸਾਹਿਰ ਲੁਧਿਆਣਵੀ 1930 ਦੌਰਾਨ ਇਸ ਕਾਲਜ ਦੇ ਵਿਦਿਆਰਥੀ ਸਨ। ਇਸ ਮੌਕੇ ਹਾਜ਼ਰੀਨ ਵੱਲੋਂ ਪ੍ਰਗਤੀਸ਼ੀਲ ਕਵਿਤਾ ਵਿੱਚ ਮਹਾਨ ਕਵੀਆਂ ਦੇ ਯੋਗਦਾਨ ’ਤੇ ਚਰਚਾ ਕੀਤੀ ਗਈ। ਇਸ ਮੌਕੇ ਕਾਲਜ ਦੇ ਮੌਜੂਦਾ ਅਤੇ ਸਾਬਕਾ ਵਿਦਿਆਰਥੀਆਂ ਗੁਰਜੰਟ ਸਿੰਘ, ਚੰਦਨ, ਸੁਜਲ, ਭਾਵਕ ਤੇ ਹੋਰਨਾਂ ਨੇ ਸਾਹਿਰ ਦੀਆਂ ਰਚਨਾਵਾਂ ਦੇ ਵੱਖ ਵੱਖ ਪੱਖਾਂ ਨੂੰ ਹਾਜ਼ਰੀਨ ਦੇ ਸਾਹਮਣੇ ਰੱਖਿਆ। ਪ੍ਰੋ. ਹਰਮੀਤ ਕੌਰ ਝੱਜ ਨੇ ਸਾਹਿਰ ਦੇ ਫਿਲਮਾਂ ਵਿੱਚ ਸ਼ਾਮਲ ਕੀਤੇ ਗੀਤਾਂ ਰੂਪੀ ਕਵਿਤਾਵਾਂ ਨੂੰ ਯਾਦ ਕੀਤਾ ਗਿਆ। ਪ੍ਰੋ. ਡਾ. ਨਿਤਿਨ ਸੂਦ, ਪ੍ਰੋ. ਅਮਨਦੀਪ ਸਿੰਘ, ਪ੍ਰੋ. ਅਨੁਰਾਗ, ਪ੍ਰੋ. ਅਲਕਾ, ਪ੍ਰੋ. ਚਮਕੌਰ ਸਿੰਘ ਅਤੇ ਪ੍ਰੋ. ਪਰਮਜੀਤ ਚੰਦਰ ਨੇ ਵੀ ਸ਼ਾਮਗਮ ਵਿੱਚ ਸ਼ਿਰਕਤ ਕੀਤੀ।

Advertisement

Advertisement