ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

10:47 AM May 24, 2024 IST
ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਮਈ
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਸਮੇਂ ਸੰਨ 1964 ਵਿੱਚ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇੱਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਟਾਕਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿੱਚ ਲਿਆ ਗਿਆ ਸੀ। ਇਸ ਸਾਕੇ ਨੂੰ ਆਪਣੇ ਸਰੀਰ ’ਤੇ ਹੰਢਾਉਣ ਵਾਲੇ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਕੌਮ ਦੀ ਸਤਿਕਾਰਤ ਸ਼ਖ਼ਸੀਅਤ ਹਨ। ਉਨ੍ਹਾਂ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਹਮਲੇ ਦੀ 40ਵੀਂ ਸਾਲਾਨਾ ਯਾਦ ਵਿੱਚ 1 ਤੋਂ 6 ਜੂਨ ਤੱਕ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਗੁਰਬਾਣੀ ਜਾਪ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ। ਗਿਆਨੀ ਗੁਰਮਿੰਦਰ ਸਿੰਘ ਨੇ ਸਾਕੇ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ।

Advertisement

Advertisement
Advertisement