ਸੰਤ ਅਤਰ ਸਿੰਘ ਦੀ ਯਾਦ ’ਚ ਸਮਾਗਮ 28 ਤੋਂ
09:00 AM Jan 07, 2025 IST
ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 6 ਜਨਵਰੀ
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਦੇ ਸਬੰਧ ’ਚ ਗੁਰਮਤਿ ਸਮਾਗਮ 28 ਤੋਂ 30 ਜਨਵਰੀ ਤੱਕ ਗੁਰਦੁਆਰਾ ਜੋਤੀ ਸਰੂਪ ਸਾਹਿਬ ਸੰਗਰੂਰ ਵਿੱਚ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਹੋ ਚੁੱਕੀ ਹੈ ਅਤੇ 30 ਜਨਵਰੀ ਨੂੰ ਭੋਗ ਪੈਣ ਉਪਰੰਤ ਬਾਬਾ ਬਲਜੀਤ ਸਿੰਘ ਫੱਕਰ, ਭਾਈ ਊਧਮ ਸਿੰਘ ਬਡਰੁੱਖਾਂ, ਭਾਈ ਸਵਰਨ ਸਿੰਘ ਜੋਸ਼ ਅਤੇ ਬਾਬਾ ਜਸਵਿੰਦਰ ਸਿੰਘ ਖ਼ਾਲਸਾ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ।
Advertisement
Advertisement