ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੀ ਯਾਦ ਵਿੱਚ ਸਮਾਗਮ

08:38 AM Nov 05, 2023 IST
ਸਮਾਗਮ ’ਚ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪਤਵੰਤੇ। -ਫੋਟੋ: ਕਟਾਰੀਆ

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਨਵੰਬਰ
ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੀ ਸ਼ਹਾਦਤ ਨੂੰ ਸਮਰਪਤਿ ਸਮਾਗਮ ਇਥੇ ਮਾਲ ਰੋਡ ’ਤੇ ਸਥਤਿ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿੱਚ ਹੋਇਆ।
ਇਸ ਮੌਕੇ ਸ਼ਹੀਦ ਮੇਜਰ ਦੇ ਮਾਤਾ ਪਰਮਿੰਦਰ ਕੌਰ (ਰਿਟਾ. ਪ੍ਰਿੰਸੀਪਲ), ਪਤਿਾ ਪ੍ਰੋ. ਜਸਵੀਰ ਸਿੰਘ ਸੰਧੂ, ਪਤਨੀ ਡਾ. ਤਨਵੀਰ ਕੌਰ ਅਤੇ ਬੇਟਾ ਰਣ ਅਜੈ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼ਿਵ ਪਾਲ ਗੋਇਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਵੀ ਹਾਜ਼ਰ ਸਨ। ਇਸ ਮੌਕੇ ਸ਼ਹੀਦ ਦੀ ਦੇਸ਼ ਪ੍ਰਤੀ ਸੇਵਾ ਅਤੇ ਬਲੀਦਾਨ ਨੂੰ ਯਾਦ ਕੀਤਾ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਉਨ੍ਹਾਂ ਦੀ ਜ਼ਿੰਦਗੀ ਅਤੇ ਦੇਸ਼ ਪ੍ਰਤੀ ਸੇਵਾਵਾਂ ਨੂੰ ਸਾਂਝਾ ਕੀਤਾ ਗਿਆ। ਵਿਦਿਆਰਥਣਾਂ ਨੂੰ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਦੇ ਵਾਂਗ ਆਪਣੀ ਜ਼ਿੰਦਗੀ ’ਚ ਸਮਾਜਿਕ ਕੁਰੀਤੀਆਂ ਤੋਂ ਉੱਪਰ ਉੱਠ ਕੇ ਦੇਸ਼ ਲਈ ਚੰਗੇ ਨਾਗਰਿਕ ਬਣਨ ਲਈ ਪ੍ਰੇਰਣਾ ਦਿੱਤੀ ਗਈ।
ਇਸ ਮੌਕੇ ਵਿਦਿਆਰਥਣਾਂ ਵੱਲੋਂ ਵੱਖ-ਵੱਖ ਸਟੇਜੀ ਵੰਨਗੀਆਂ ਨਾਲ ਸ਼ਹੀਦ ਨੂੰ ਨਮਨ ਕੀਤਾ ਗਿਆ। ਸ਼ਹੀਦ ਦੇ ਪਰਿਵਾਰ ਵੱਲੋਂ ਪੜ੍ਹਾਈ, ਖੇਡਾਂ ਅਤੇ ਹੋਰ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤਿ ਕੀਤਾ ਗਿਆ। ਅਖੀਰ ਵਿਚ ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰਘ ਢਿੱਲੋਂ ਵੱਲੋਂ ਸ਼ਹੀਦ ਦੀ ਸ਼ਹਾਦਤ ਬਾਰੇ ਬੋਲਦਿਆਂ, ਉਨ੍ਹਾਂ ਵੱਲੋਂ ਦੇਸ਼ ਲਈ ਕੀਤੇ ਕੰਮਾਂ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ, ਪ੍ਰੀਵਾਰ ਦਾ ਧੰਨਵਾਦ ਕੀਤਾ ਗਿਆ।

Advertisement

Advertisement