ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਮਾਗਮ

07:26 AM Oct 05, 2024 IST

ਪੱਤਰ ਪ੍ਰੇਰਕ
ਪਾਤੜਾਂ, 4 ਅਕਤੂਬਰ
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ 14ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਠਰੂਆ ਦੇ ਗੁਰਦੁਆਰਾ ਸਾਹਿਬ ਵਿੱਚ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਭਾਈ ਠਰੂਆ ਖਾੜਕੂ ਲਹਿਰ ਦੀ ਵਿਰਾਸਤ ਨੂੰ ਸੰਭਾਲਣ ਦੇ ਮੋਹਰੀਆਂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਨੇ ਜੇਲ੍ਹ ਵਿੱਚੋਂ ਰਿਹਾਅ ਹੋਣ ਮਗਰੋਂ ਖਾੜਕੂ ਲਹਿਰ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕੀਤੀ ਅਤੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਸੂਚੀ ਜਾਰੀ ਕੀਤੀ।
ਗੁਰਮਤਿ ਸਮਾਗਮ ਦੌਰਾਨ ਭਾਈ ਬੇਅੰਤ ਸਿੰਘ ਲੁਧਿਆਣਾ ਦੇ ਰਾਗੀ ਜਥੇ ਨੇ ਰਾਗਮਈ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਰਣਜੀਤ ਸਿੰਘ ਨੇ ਮੰਚ ਦਾ ਸੰਚਾਲਨ ਕੀਤਾ। ਇਸੇ ਦੌਰਾਨ ਡਾ. ਕੰਵਲਜੀਤ ਸਿੰਘ ਖਡੂਰ ਸਾਹਿਬ ਨੇ ਵੀ ਵਿਚਾਰ ਰੱਖੇ। ਪੁਸ਼ਪਿੰਦਰ ਸਿੰਘ ਤਾਊ ਨੇ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਨਾਲ ਬਿਤਾਏ ਪਲ ਸਾਂਝੇ ਕੀਤੇ। ਸਮਾਗਮ ਦੌਰਾਨ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਕੁੱਝ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਦਲਜੀਤ ਸਿੰਘ, ਬੀਬੀ ਅਮ੍ਰਿੰਤ ਕੌਰ, ਭਾਈ ਸੁਰਿੰਦਰਪਾਲ ਸਿੰਘ ਦੀ ਪਤਨੀ ਬੀਬੀ ਸਰਤਾਜ ਕੌਰ, ਉਨ੍ਹਾਂ ਦੇ ਪੁੱਤਰ ਮੋਹਕਮ ਸਿੰਘ, ਬਲਜਿੰਦਰ ਸਿੰਘ ਕੋਟਭਾਰਾ, ਬੀਬੀ ਸੋਹਵਨਜੀਤ ਕੌਰ, ਭਾਈ ਲਾਲ ਸਿੰਘ ਅਕਾਲਗੜ੍ਹ, ਬਾਬਾ ਇੰਦਰ ਸਿੰਘ, ਬਾਬਾ ਦਿਲਬਾਗ ਸਿੰਘ ਅਤੇ ਸੁਖਜੀਤ ਸਿੰਘ ਬਕਰਾਹਾ ਹਾਜ਼ਰ ਸਨ।

Advertisement

Advertisement