ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ

10:28 AM Sep 13, 2023 IST
featuredImage featuredImage
ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨੇ ਗਏ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਸਤੰਬਰ
ਸ਼੍ਰੋਮਣੀ ਕਮੇਟੀ ਵੱਲੋਂ ਸਾਰਾਗੜ੍ਹੀ ਜੰਗ ਦੀ 126ਵੀਂ ਵਰ੍ਹੇਗੰਢ ਮੌਕੇ ਇਥੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿੱਚ ਸ਼ਹੀਦਾਂ ਨੂੰ ਯਾਦ ਕਰਦਿਆ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਬੰਧ ਵਿਚ ਕੀਤੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਮਗਰੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰ ਰਾਹੀ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤੀ। ਉਨ੍ਹਾਂ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਦ੍ਰਿੜ੍ਹਤਾ ਤੇ ਸਮਰਪਣ ਦੀ ਸਿਖਰਲੀ ਮਿਸਾਲ ਸਨ। ਇਨ੍ਹਾਂ ਸੂਰਮਿਆਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਮੌਕੇ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਰਣਜੀਤ ਸਿੰਘ, ਬਾਬਾ ਗੁਰਮੁੱਖ ਸਿੰਘ, ਮਹਿੰਦਰ ਸਿੰਘ, ਬੀਬੀ ਸੰਤੋਸ਼ ਕੌਰ, ਬੀਬੀ ਅਵਨੀਤ ਕੌਰ, ਬੀਬੀ ਸਿਮਰਜੀਤ ਕੌਰ ਸਮੇਤ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਮੈਨੇਜਰ ਲਾਲ ਸਿੰਘ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਹਾਜ਼ਰ ਸਨ।

Advertisement

Advertisement