ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ੌਜੀ ਹਮਲੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

08:57 AM Jun 03, 2024 IST
ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਦੇ ਮੈਂਬਰ ਅਤੇ ਹੋਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਜੂਨ
ਜੂਨ 84 ਦੇ ਫ਼ੌਜੀ ਹਮਲੇ ਦੇ ਪਹਿਲੇ ਸ਼ਹੀਦ ਮਹਿੰਗਾ ਸਿੰਘ ਬੱਬਰ ਤੇ ਹੋਰਨਾਂ ਸ਼ਹੀਦਾਂ ਦੀ ਯਾਦ ਵਿੱਚ ਅੱਜ ਹਵਾਰਾ ਕਮੇਟੀ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਅਖੰਡ ਪਾਠ ਦੇ ਭੋਗ ਪਾ ਕੇ ਸ਼ਹੀਦੀ ਸਮਾਗਮ ਮਨਾਇਆ ਗਿਆ। ਇੱਥੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਏ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਹੋਇਆ। ਹਵਾਰਾ ਕਮੇਟੀ, ਅਖੰਡ ਕੀਰਤਨੀ ਜਥਾ ਅਤੇ ਭਾਈ ਮਹਿੰਗਾ ਸਿੰਘ ਦੇ ਪਰਿਵਾਰ ਵੱਲੋਂ ਕਰਵਾਏ ਗਏ ਸਮਾਗਮ ਨੂੰ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਭਾਈ ਮਹਿੰਗਾ ਸਿੰਘ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਜਲੀ ਦਿੰਦਿਆਂ ਕਿਹਾ ਕਿ ਸ਼ਹੀਦ ਸਭ ਦੇ ਸਾਂਝੇ ਹੁੰਦੇ ਹਨ ਅਤੇ ਕੌਮ ਨੂੰ ਇਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਵਿੱਚ ਮਹਿੰਗਾ ਸਿੰਘ ਦੇ ਪਰਿਵਾਰ ਵਿੱਚੋਂ ਦਵਿੰਦਰ ਸਿੰਘ ਜਦੋਕਿ ਹੋਰ ਸ਼ਹੀਦ ਪਰਿਵਾਰਾਂ ਵੱਲੋਂ ਭਾਈ ਮਨਜੀਤ ਸਿੰਘ , ਬੇਅੰਤ ਸਿੰਘ, ਕੁਲਦੀਪ ਸਿੰਘ ਨਾਗੋਕੇ, ਮਹਾਂਬੀਰ ਸਿੰਘ, ਜਸਬੀਰ ਸਿੰਘ ਤੇ ਜਸਵਿੰਦਰ ਸਿੰਘ ਹਾਜ਼ਰ ਸਨ।
ਸਮਾਗਮ ਮਗਰੋਂ ਸਮੂਹ ਸੰਗਤ ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਈ। ਇਸ ਮੌਕੇ ਭਾਈ ਤਰਲੋਕ ਸਿੰਘ ਨੇ ਸ਼ਹੀਦਾਂ ਦੇ ਨਮਿਤ ਅਰਦਾਸ ਕੀਤੀ। ਬਾਪੂ ਗੁਰਚਰਨ ਸਿੰਘ ਨੇ ਘੱਲੂਘਾਰੇ ਦੇ ਸਬੰਧ ਵਿੱਚ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਇਸ ਮੌਕੇ ਹਵਾਰਾ ਕਮੇਟੀ ਦੇ ਪ੍ਰੋ. ਬਲਜਿੰਦਰ ਸਿੰਘ, ਸ਼੍ੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਜੈਬ ਸਿੰਘ ਅਭਿਯਾਸੀ ਤੇ ਮਨਜੀਤ ਸਿੰਘ ਹਾਜ਼ਰ ਸਨ।

Advertisement

Advertisement