For the best experience, open
https://m.punjabitribuneonline.com
on your mobile browser.
Advertisement

ਸਰਕਾਰ ਦੇ ਦੋ ਸਾਲ ਪੂਰੇ ਹੋਣ ’ਤੇ ਸਮਾਗਮ

09:23 AM Mar 17, 2024 IST
ਸਰਕਾਰ ਦੇ ਦੋ ਸਾਲ ਪੂਰੇ ਹੋਣ ’ਤੇ ਸਮਾਗਮ
ਸਮਾਗਮ ਦੌਰਾਨ ਬਲਤੇਜ ਪਨੂੰ ‘ਆਪ’ ਵਰਕਰਾਂ ਨਾਲ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 16 ਮਾਰਚ
‘ਆਪ’ ਸਰਕਾਰ ਦੇ ਦੋ ਸਾਲ ਪੂਰੇ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਵੱਲੋਂ ਅੱਜ ਇੱਥੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਦੌਰਾਨ ਸਾਰਿਆਂ ਨੇ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ਼ ਦੇ ਨਾਅਰੇ ਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇੱਕ ਸਵਾਲ ਦੇ ਜਵਾਬ ’ਚ ਪੰਨੂ ਨੇ ਕਿਹਾ ਕਿ ਬਿਨਾ ਸ਼ੱਕ ਉਹ ਟਿਕਟ ਦੇ ਦਾਅਵੇਦਾਰ ਸਨ, ਪਰ ਪਾਰਟੀ ਦਾ ਹਰ ਫੈਸਲਾ ਉਨ੍ਹਾਂ ਦੇ ਸਿਰ ਮੱਥੇ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਉਹ ਡਾ. ਬਲਬੀਰ ਸਿੰਘ ਦੀ ਮਦਦ ਕਰਨਗੇ, ਬਲਕਿ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਅੱਗੇ ਹੋ ਕੇ ਚਲਾਉਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਆਖਿਆ ਕਿ ਜ਼ਿਲ੍ਹੇ ਦੇ ਸਮੂਹ ਆਗੂਆਂ, ਵਰਕਰਾਂ ਤੇ ਆਮ ਲੋਕਾਂ ਦੀ ਮਦਦ ਨਾਲ ਉਹ ਰਲ਼ ਕੇ ਪਟਿਆਲਾ ਦੀ ਇਹ ਸੀਟ ਪਾਰਟੀ ਦੀ ਝੋਲ਼ੀ ਪਾਉਣਗੇ। ਜ਼ਿਕਰਯੋਗ ਹੈ ਕਿ ਇਸ ਸਮਾਗਮ ’ਚ ਪੁੱਜੇ ਉਨ੍ਹਾਂ ਦੇ ਹਮਾਇਤੀਆਂ ਵਿਚੋਂ ਕਈਆਂਂ ਨੇ ਉਨ੍ਹਾਂ ਨੂੰ ਟਿਕਟ ਨਾ ਮਿਲਣ ’ਤੇ ਅਫਸੋਸ ਜ਼ਾਹਰ ਕੀਤਾ। ਇਸ ’ਤੇ ਬਲਤੇਜ ਪਨੂੰ ਨੇ ਕਈ ਮਹੀਨਿਆਂ ਤੋਂ ਉਸ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਆਪਣੇ ਹਮਾਇਤੀਆਂ ਦਾ ਧੰਨਵਾਦ ਕੀਤਾ।

Advertisement

Advertisement
Author Image

sanam grng

View all posts

Advertisement
Advertisement
×