For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਬੋਲੀ ਤੇ ਸੱਭਿਆਚਾਰ ਵਿਸ਼ੇ ਉੱਤੇ ਸਮਾਗਮ

06:02 AM Nov 12, 2023 IST
ਪੰਜਾਬੀ ਬੋਲੀ ਤੇ ਸੱਭਿਆਚਾਰ ਵਿਸ਼ੇ ਉੱਤੇ ਸਮਾਗਮ
Advertisement

ਪੱਤਰ ਪ੍ਰੇਰਕ
ਸੰਗਰੂਰ, 11 ਨਵੰਬਰ
ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਮਾਤਭਾਸ਼ਾ ਪੰਜਾਬੀ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮਾਧਾਨ ਬਾਰੇ ਗੰਭੀਰ ਚਰਚਾ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ, ਡਾ. ਨਰਵਿੰਦਰ ਸਿੰਘ ਕੌਸ਼ਲ, ਪਵਨ ਹਰਚੰਦਪੁਰੀ, ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਡਾ. ਚਰਨਜੀਤ ਸਿੰਘ ਉਡਾਰੀ ਅਤੇ ਡਾ. ਭਗਵੰਤ ਸਿੰਘ ਸ਼ਾਮਲ ਹੋਏ।
ਡਾ. ਸਵਰਾਜ ਸਿੰਘ ਨੇ ਕਿਹਾ ਕਿ ਬੋਲੀ ਸੱਭਿਆਚਾਰ ਦਾ ਅਟੁੱਟ ਰਿਸ਼ਤਾ ਹੈ। ਅੱਜ ਸਾਮਰਾਜੀ ਖਪਤਕਾਰੀ ਸੱਭਿਆਚਾਰ ਨੇ ਦੂਜੇ ਸੱਭਿਆਚਾਰਾਂ ’ਤੇ ਹਮਲਾ ਕੀਤਾ ਹੋਇਆ ਹੈ। ਪੰਜਾਬ ਦੇ ਸੰਦਰਭ ਵਿੱਚ ਸਾਮਰਾਜੀ ਪਰਵਾਸ ਇਸ ਹਮਲੇ ਦਾ ਮੁੱਖ ਸਾਧਨ ਬਣ ਚੁੱਕਾ ਹੈ। ਅਜੋਕਾ ਪਰਵਾਸ ਸਮਾਰਜੀਆਂ ਦੇ ਹਿੱਤ ਵਿੱਚ ਅਤੇ ਪੰਜਾਬ ਅਤੇ ਪੰਜਾਬੀ ਦੇ ਹਿੱਤਾਂ ਦੇ ਵਿਰੁੱਧ ਭੁਗਤ ਰਿਹਾ ਹੈ। ਅੱਜ ਸਰਮਾਏ ਨੇ ਮਨੁੱਖ ਨੂੰ ਆਪਣੇ ਮੂਲ ਤੋਂ ਤੋੜ ਦਿੱਤਾ ਹੈ। ਪੰਜਾਬੀ ਆਪਦੀਆਂ ਤਿੰਨਾਂ ਮਾਵਾਂ: ਧਰਤੀ ਮਾਂ, ਜਨਨੀ ਮਾਂ ਅਤੇ ਮਾਂ ਬੋਲੀ ਅਤੇ ਸੱਭਿਆਚਾਰ ਤੋਂ ਟੁੱਟ ਰਹੇ ਹਨ।
ਪਵਨ ਹਰਚੰਦਪੁਰੀ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹਰ ਪੱਧਰ ’ਤੇ ਲਾਗੂ ਕਰਾਉਣ ਲਈ ਕੇਂਦਰੀ ਪੰਜਾਬੀ ਲੇਖਕ ਸਭਾ ਨਿਰੰਤਰ ਯਤਨਸ਼ੀਲ ਰਹੀ ਹੈ ਅਤੇ ਭਵਿੱਖ ਵਿੱਚ ਪੰਜਾਬੀ ਨੂੰ ਬਣਦਾ ਸਥਾਨ ਦਿਵਾਉਣ ਲਈ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ ਹਨ। ਡਾ. ਨਰਵਿੰਦਰ ਸਿੰਘ ਕੌਸ਼ਲ ਨੇ ਕਿਹਾ ਕਿ ਸਰਕਾਰ ਨੂੰ ਸਮੇਂ ਸਮੇਂ ਦੀ ਭਾਸ਼ਾ ਨੀਤੀ ਤਿਆਰ ਕਰਨ ਦੀ ਜ਼ਰੂਰਤ ਹੈ। ਡਾ. ਭਗਵੰਤ ਸਿੰਘ ਨੇ ਕਿਹਾ ਕਿ ਰਾਜ ਭਾਸ਼ਾ ਤਰਮੀਮ ਐਕਟ ਅਤੇ ਪੰਜਾਬੀ ਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦਾ ਐਕਟ ਨੂੰ ਪੂਰੀ ਸ਼ਿੱਦਤ ਨਾਲ ਲਾਗੂ ਕਰਨ ਦੀ ਜ਼ਰੂਰਤ ਹੈ। ਡਾ. ਚਰਨਜੀਤ ਸਿੰਘ ਉਡਾਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਗੰਭੀਰ ਸੰਕਟ ਵਿੱਚ ਹੈ। ਪਰਵਾਸ ਨੇ ਪੰਜਾਬੀ ਤੇ ਪੰਜਾਬੀ ਭਾਸ਼ਾ ਨੂੰ ਗੰਭੀਰ ਢਾਹ ਲਾਈ ਹੈ। ਇਸ ਮੌਕੇ ਜਾਗੋ ਇੰਟਰਨੈਸ਼ਨਲ ਦਾ ਅੰਕ ਵੀ ਲੋਕ ਅਰਪਣ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×