ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਸਮਾਗਮ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜਨਵਰੀ
ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਚੈਪਟਰ ਮੂਨਲਾਈਟ ਨੇ ਸੈਕਟਰ-50 ਬੀ ਵਿੱਚ ਮਾਸਿਕ ਮਿਲਨੀ ਦਾ ਪ੍ਰੋਗਰਾਮ ਕਰਵਾਇਆ। ਇਸ ਸਮਾਗਮ ਵਿੱਚ ਸੈਕਟਰ-46 ਤੇ 51 ਦੀਆਂ 32 ਹਾਊਸਿੰਗ ਸੁਸਾਇਟੀਆਂ ਦੇ 180 ਦੇ ਕਰੀਬ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਬੀਐੱਸ ਘੁੰਮਣ, ਡੀਸੀਬੀ ਬੈਂਕ ਦੇ ਗੌਰਵ ਖੰਨਾ ਸਣੇ ਹੋਰ ਕਈ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਡੀਸੀਬੀ ਬੈਂਕ ਦੇ ਗੌਰਵ ਖੰਨਾ ਨੇ ਸੀਨੀਅਰ ਸਿਟੀਜ਼ਨਸ ਨੂੰ ਬੈਂਕ ਦੀਆਂ ਸਕੀਮਾਂ ਤੇ ਸਾਈਬਰ ਅਪਰਾਧ ਦੀਆਂ ਘਟਨਾਵਾਂ ਤੋਂ ਬਚਣ ਬਾਰੇ ਜਾਗਰੂਕ ਕੀਤਾ। ਸਮਾਗਮ ਵਿੱਚ ਸ਼ੈਲਬੀ ਵਿਕਰਮਜੀਤ ਸਿੰਘ ਨੇ ਸਾਰਿਆਂ ਨੂੰ ਹੱਡੀਆਂ ਦੇ ਰੋਗਾਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਦੀਪਕ ਰੀਖੀ ਦੀ ਦੇਖ-ਰੇਖ ਹੇਠ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ। ਇਸ ਦੌਰਾਨ ਸੁਰਿੰਦਰ ਸਿੰਘ ਗਰੋਆ ਵੀ ਹਾਜ਼ਰ ਸਨ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਆਪੋ-ਆਪਣੀਆਂ ਕਵਿਤਾਵਾਂ ਦੀ ਪੇਸ਼ਕਾਰੀ ਵੀ ਦਿੱਤੀ। ਆਖੀਰ ਵਿੱਚ ਅਸ਼ੋਕ ਗੋਇਲ ਨੇ ਸਾਰੇ ਮੈਂਬਰਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ।