ਜ਼ਿਲ੍ਹਾ ਲਿਖਾਰੀ ਸਭਾ ਵੱਲੋਂ ਸਮਾਗਮ
08:59 AM Dec 18, 2024 IST
ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਲਿਖਾਰੀ ਸਭਾ, ਫ਼ਤਹਿਗੜ੍ਹ ਸਾਹਿਬ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਪੋਹ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਹਿੱਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਹੀਨਾਵਾਰ ਇਕੱਤਰਤਾ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਵਿਚ ਸਾਹਿਤਕਾਰਾਂ ਵੱਲੋਂ ਗੁਰੂ ਗੋਬਿੰਦ ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਤੱਕ ਦੇ ਸ਼ਹੀਦਾਂ ਸਬੰਧੀ ਰਚਨਾਵਾਂ ਪੜ੍ਹ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਬੀਬੀ ਪਰਮਜੀਤ ਕੌਰ ਸਰਹਿੰਦ ਨੇ ਸਾਹਿਤਕਾਰਾਂ ਦੀਆਂ ਰਚਨਾਵਾਂ ਦੀ ਸਮੀਖਿਆ ਕਰਦੇ ਹੋਏ ਇਸ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਿੱਖ ਇਤਿਹਾਸ ਦੇ ਖੇਤਰ ਵਿੱਚ ਬਹੁਤ ਖੋਜ ਕਾਰਜ ਕਰਨ ਦੀ ਲੋੜ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement