ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਸਮਾਗਮ ਅੱਜ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 30 ਨਵੰਬਰ
ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ (ਸੰਗਰੂਰ) ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਦਿੱਲੀ ਅੰਦੋਲਨ ਦੌਰਾਨ 800 ਦੇ ਕਰੀਬ ਕਿਸਾਨਾਂ ਅਤੇ ਖੇਤ ਮਜ਼ਦੂਰ ਸ਼ਹੀਦ ਹੋਏ ਸਨ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਮਿਲੀਆਂ ਸਰਕਾਰੀ ਨੌਕਰੀਆਂ ਲਈ, ਵੱਖ-ਵੱਖ ਸੰਸਥਾਵਾਂ ਵੱਲੋਂ ਮਿਲੇ ਭਰਭੂਰ ਸਹਿਯੋਗ ਲਈ 1 ਦਸੰਬਰ ਨੂੰ ਸੰਘਰਸ਼ ਦੀ ਵਰ੍ਹੇਗੰਢ ਮਨਾਉਣ, ਸ਼ਹੀਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਗੁਰਦੁਆਰਾ ਯਾਦਗਾਰ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਪੰਜ ਪਿਆਰਿਆਂ ਵੱਲੋਂ ਸ਼ਹੀਦਾਂ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐੱਸਪੀ ਸਿੰਘ ਉਬਰਾਏ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਅਪਰੇਸ਼ਨ ਅਤੇ ਚੈੱਕਅੱਪ ਕੈਂਪ ਵੀ 10 ਤੋਂ 2 ਵਜੇ ਤੱਕ ਲਗਾਇਆ ਜਾਵੇਗਾ। ਸ਼ਹੀਦ ਪਰਿਵਾਰਾਂ ਨਾਲ ਸਬੰਧਤ ਮਰੀਜ਼ਾਂ ਲਈ ਰਹਿਣ ਦਾ ਅਤੇ ਖਾਣੇ ਦਾ ਪ੍ਰਬੰਧ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਿਖੇ ਹੋਵੇਗਾ।