ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਵਾਧਸ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਮਾਗਮ

08:00 AM Jul 05, 2024 IST
ਭਾਵਾਧਸ ਦੇ ਆਗੂ ਵਿਜੇ ਦਾਨਵ ਨੂੰ ਸਨਮਾਨਦੇ ਹੋਏ ਆਗੂ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੁਲਾਈ
ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਨਗਰ ਨਿਗਮ ਜ਼ੋਨ ਏ ਦਫ਼ਤਰ ਨੇੜੇ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਭਾਵਾਧਸ ਦੇ ਮੁੱਖ ਸੰਚਾਲਕ ਅਤੇ ਸਾਬਕਾ ਚੇਅਰਮੈਨ ਦਲਿਤ ਵਿਕਾਸ ਬੋਰਡ ਵੀਰੇਸ਼ ਵਿਜੈ ਦਾਨਵ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਭਾਵਾਧਸ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵੱਲੋਂ ਦਫ਼ਤਰ ਪੁੱਜਣ ’ਤੇ ਸਵਾਗਤ ਕੀਤਾ ਗਿਆ।
ਇਸ ਮੌਕੇ ਵਿਜੈ ਦਾਨਵ ਨੇ ਦੱਸਿਆ ਕਿ ਉਨ੍ਹਾਂ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਲਮੀਕਿ ਸਮਾਜ ਅਤੇ ਖਾਸ ਕਰਕੇ ਨਗਰ ਨਿਗਮ ਵਿੱਚ ਓਵਰਏਜ਼ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਬਾਰੇ ਦੱਸਿਆ ਜਿਸ ’ਤੇ ਮੁੱਖ ਮੰਤਰੀ ਵੱਲੋਂ ਤੁਰੰਤ ਹੀ ਲੋਕਲ ਬਾਡੀ ਮੰਤਰੀ ਨੂੰ ਫੋਨ ਕਰ ਕੇ ਇਸ ਕੰਮ ਨੂੰ ਜਲਦੀ ਪੂਰਾ ਕਰਨ ਲਈ ਕਿਹਾ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਛੇਤੀ ਹੀ ਇਸ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

Advertisement

Advertisement