ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ਵਿੱਚ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ

07:55 AM May 09, 2024 IST
ਪੇਸ਼ਕਾਰੀ ਦਿੰਦੇ ਹੋਏ ਡੀ ਆਰ ਕਾਨਵੈਂਟ ਸਕੂਲ ਦੇ ਵਿਦਿਆਰਥੀ। -ਫੋਟੋ: ਭੁੱਲਰ

ਪੱਤਰ ਪ੍ਰੇਰਕ
ਸ਼ਹਿਣਾ, 8 ਮਈ
ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਮੁੰਡੇ) ਵਿੱਚ ਮਾਂ ਦਿਵਸ ਨੂੰ ਦਰਸਾਉਂਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ ਅਤੇ ਆਰ.ਪੀ. ਇੰਟਰਨੈਸ਼ਨਲ ਸਕੂਲ ਵਿੱਚ ਵੀ ਮਾਂ ਦਿਵਸ ਸਬੰਧੀ ਵਿਦਿਆਰਥੀਆਂ ਦੇ ਚਾਰਟ ਮੁਕਾਬਲੇ ਕਰਵਾਏ ਗਏ। ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਅਤੇ ਪ੍ਰਿੰਸੀਪਲ ਸੁਨੀਤਾ ਰਾਜ ਤੇ ਪ੍ਰਿੰਸੀਪਲ ਅਨੁਜ ਕੁਮਾਰ ਨੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਪਿੰਡ ਬੱਲੋਕੇ, ਜਗਜੀਤਪੁਰਾ, ਉਗੋਕੇ ਤੇ ਬੁਰਜ ਫਤਿਹਗੜ੍ਹ ’ਚ ਵੀ ਮਾਂ ਦਿਵਸ ਮਨਾਇਆ ਗਿਆ।
ਦੋਦਾ (ਪੱਤਰ ਪ੍ਰੇਰਕ): ਡੀ ਆਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕਾਉਣੀ ਵਿੱਚ ਚੇਅਰਮੈਨ ਨਿਹਾਲ ਸਿੰਘ ਬਰਾੜ ਦੀ ਅਗਵਾਈ ਹੇਠ ਸਟਾਫ ਦੇ ਸਹਿਯੋਗ ਨਾਲ ਪ੍ਰਿੰਸੀਪਲ ਵਿਪਨ ਕੁਮਾਰ ਜਸਵਾਲ ਦੀ ਦੇਖ-ਰੇਖ ਹੇਠ ਮਾਂ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦੂਜੀ ਕਲਾਸ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਸਬੰਧੀ ਕਾਰਡ, ਕਵਿਤਾ ਅਤੇ ਗੀਤ ਪੇਸ਼ ਕੀਤੇ। ਇਸ ਦੌਰਾਨ ਹਾਜ਼ਰ ਮਾਵਾਂ ਕੋਲੋਂ ਵੱਖ-ਵੱਖ ਮਨੋਰੰਜਨ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਸਟਾਫ਼ ਅਤੇ ਬੱਚਿਆਂ ਦੀ ਮਾਵਾਂ ਮੌਜੂਦ ਸਨ, ਜਿਨ੍ਹਾਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।

Advertisement

Advertisement
Advertisement