ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸਵੱਛਤਾ ਹੀ ਸੇਵਾ’ ਤਹਿਤ ਸਿੱਖਿਆ ਸੰਸਥਾਨਾਂ ਵਿੱਚ ਸਮਾਗਮ

08:03 AM Oct 04, 2024 IST
ਜਾਗਰੂਕਤਾ ਰੈਲੀ ਵਿੱਚ ਸ਼ਾਮਲ ਰਾਮਗੜ੍ਹੀਆ ਕਾਲਜ ਦੇ ਵਿਦਿਆਰਥੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਅਕਤੂਬਰ
ਸ਼ਹਿਰ ਦੀਆਂ ਵੱਖ ਵੱਖ ਸਿੱਖਿਆ ਸੰਸਥਾਵਾਂ ਵਿੱਚ ਅੱਜ ‘ਸਵੱਛਤਾ ਹੀ ਸੇਵਾ-2024’ ਤਹਿਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤਹਿਤ ਸਥਾਨਕ ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਗਈ। ਵਿਦਿਆਰਥਣਾਂ ਨੇ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਵੀ ਕੀਤਾ। ਇਸ ਮੌਕੇ ਵਾਲੰਟੀਅਰਾਂ ਨੇ ਕਾਲਜ ਗਰਾਉਂਡ ਤੇ ਕਾਲਜ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਯੋਧ ਸਿੰਘ ਨੇ ਰੈਲੀ ਕੱਢ ਰਹੇ ਵਾਲੰਟੀਅਰਾਂ ਨੂੰ ਉਨ੍ਹਾਂ ਦੇ ਇਸ ਉੱਦਮ ਲਈ ਉਤਸ਼ਾਹਿਤ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ ਕੌਮੀ ਸੇਵਾ ਯੋਜਨਾ ਇਕਾਈ ਨੇ ‘ਸਵੱਛਤਾ ਹੀ ਸੇਵਾ ਮੁਹਿੰਮ’ ਤਹਿਤ ‘ਪਲਾਸਟਿਕ ਨੂੰ ਨਾਹ ਕਹੋ’ ਵਿਸ਼ੇ ਹੇਠ ਪੋਸਟਰ ਬਣਾਉਣ ਤੇ ਨਾਅਰੇ ਲਿਖਣ ਦਾ ਮੁਕਾਬਲਾ ਕਰਵਾਇਆ। ’ਵਰਸਿਟੀ ਦੇ ਛੋਟੇ ਜਾਨਵਰਾਂ ਦੇ ਹਸਪਤਾਲ ਦੇ ਦੁਆਲੇ ਵੀ ਸਫਾਈ ਕੀਤੀ ਗਈ।

Advertisement

Advertisement