For the best experience, open
https://m.punjabitribuneonline.com
on your mobile browser.
Advertisement

ਵਿਸ਼ਵ ਨ੍ਰਿਤ ਦਿਵਸ ਮੌਕੇ ਸਕੂਲਾਂ ਵਿੱਚ ਸਮਾਗਮ ਕਰਵਾਏ

10:46 AM Apr 30, 2024 IST
ਵਿਸ਼ਵ ਨ੍ਰਿਤ ਦਿਵਸ ਮੌਕੇ ਸਕੂਲਾਂ ਵਿੱਚ ਸਮਾਗਮ ਕਰਵਾਏ
ਆਕਸਫੋਰਡ ਸਕੂਲ ਵਿੱਚ ਨ੍ਰਿਤ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਮਰਾਹੜ
Advertisement

ਪੱਤਰ ਪ੍ਰੇਰਕ
ਭਗਤਾ ਭਾਈ, 29 ਅਪਰੈਲ
ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਵਿੱਚ ਵਿਸ਼ਵ ਡਾਂਸ ਦਿਵਸ ਮਨਾਇਆ ਗਿਆ। ਇਸ ਮੌਕੇ ਹੋਏ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਇੰਟਰ ਹਾਊਸ ਡਾਂਸ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬਲਿਊ ਹਾਊਸ ਨੇ ‘ਘੁੰਮਰ ਡਾਂਸ’, ਗ੍ਰੀਨ ਹਾਊਸ ਨੇ ਕਾਲਬੇਲੀਆ ਡਾਂਸ, ਰੈੱਡ ਹਾਊਸ ਨੇ ਗਰਬਾ ਡਾਂਸ ਤੇ ਯੈਲੋ ਹਾਊਸ ਨੇ ਹਰਿਆਣਵੀ ਡਾਂਸ ਪੇਸ਼ ਕੀਤਾ। ਇਸ ਦੌਰਾਨ ਨਰਸਰੀ ਤੋਂ ਪਹਿਲੀ ਜਮਾਤ ਦੇ ਬੱਚਿਆਂ ਨੇ ਵੀ ਡਾਂਸ ਪੇਸ਼ ਕੀਤਾ। ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭੰਗੜਾ ਪੇਸ਼ ਕੀਤਾ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿਸੇ ਨਾ ਕਿਸੇ ਕਿਰਿਆ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਕੋ-ਆਰਡੀਨੇਟਰਾਂ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ। ਅੰਤ ਵਿੱਚ ਸਕੂਲ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਨੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ।
ਕਾਲਾਂਵਾਲੀ (ਪੱਤਰ ਪ੍ਰੇਰਕ): ਮਾਤਾ ਪੁੰਨਾ ਦੇਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਕਵਿਤਾ ਸ਼ਰਮਾ ਦੀ ਪ੍ਰਧਾਨਗੀ ਹੇਠ ਵਿਸ਼ਵ ਨ੍ਰਿਤ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਪੰਜਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਤਹਿਤ ਬੱਚਿਆਂ ਵੱਲੋਂ ਡਾਂਸ ਦੀ ਵਿਸ਼ੇਸ਼ਤਾ ਨੂੰ ਸਮਝਾਉਂਦੇ ਭਾਸ਼ਣ ਦਿੱਤੇ ਗਏ ਅਤੇ ਵਿਦਿਆਰਥੀਆਂ ਵੱਲੋਂ ਦਿਲਕਸ਼ ਨਾਚ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਨੇ ਬੱਚਿਆਂ ਨੂੰ ਡਾਂਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×