ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰੇਕ ਅਗਨੀਵੀਰ ਨੂੰ ਹਰਿਆਣਾ ’ਚ ਮਿਲੇਗੀ ਨੌਕਰੀ: ਨਾਇਬ ਸੈਣੀ

07:24 AM Aug 07, 2024 IST

ਗੀਤਾਂਜਲੀ ਗਾਇਤਰੀ
ਚੰਡੀਗੜ੍ਹ, 6 ਅਗਸਤ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਕਿਹਾ ਕਿ ਫ਼ੌਜ ਵਿੱਚ ਚਾਰ ਸਾਲ ਦੀ ਸੇਵਾ ਮੁਕੰਮਲ ਕਰਨ ਵਾਲੇ ਹਰੇਕ ਅਗਨੀਵੀਰ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਹਰਿਆਣਾ ਦੇ ਲੋਕਾਂ ਲਈ ‘ਡਬਲ ਇੰਜਨ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ‘ਟ੍ਰਿਬਿਊਨ ਪ੍ਰਕਾਸ਼ਨ ਸਮੂਹ’ ਨੂੰ ਦਿੱਤੀ ਇੱਕ ਇੰਟਰਵਿਊ ਦੌਰਾਨ ਸੈਣੀ ਨੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਹੁੱਡਾ ਨੇ ਆਪਣੇ ਸੰਸਦ ਮੈਂਬਰ ਪੁੱਤਰ (ਦੀਪੇਂਦਰ ਹੁੱਡਾ) ਨੂੰ ਅਗਲੇ ਮੁੱਖ ਮੰਤਰੀ ਵਜੋਂ ਪੇਸ਼ ਕਰ ਕੇ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਹਰਿਆਣਾ ਤੋਂ ਕਿਸੇ ਓਬੀਸੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ। ਮੁੱਖ ਮੰਤਰੀ ਨੇ ਕਿਹਾ, ‘‘ਹੁੱਡਾ ਦਲਿਤ ਵਿਰੋਧੀ ਹਨ ਅਤੇ ਉਨ੍ਹਾਂ ਨੂੰ ਆਪਣੇ ਪੁੱਤ ਤੋਂ ਅੱਗੇ ਹੋਰ ਕੋਈ ਨਜ਼ਰ ਨਹੀਂ ਆਉਂਦਾ। ਉਨ੍ਹਾਂ ਅਸ਼ੋਕ ਤੰਵਰ (ਕਾਂਗਰਸ ਦੇ ਦਲਿਤ ਆਗੂ ਜਿਨ੍ਹਾਂ ਭਾਜਪਾ ਦਾ ਪੱਲਾ ਫੜ ਲਿਆ ਸੀ) ਨਾਲ ਜੋ ਕੁੱਝ ਕੀਤਾ, ਉਹੀ ਅੱਗੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨਾਲ ਵੀ ਦੁਹਰਾਉਣਗੇ। ਸ਼ੈਲਜਾ ਨੇ ਆਪਣੇ ਦਮ ’ਤੇ ਲੋਕ ਸਭਾ ਚੋਣ ਜਿੱਤੀ ਹੈ। ਹੁੱਡਾ ਨੇ ਉਨ੍ਹਾਂ ਲਈ ਇੱਕ ਵਾਰ ਵੀ ਚੋਣ ਪ੍ਰਚਾਰ ਨਹੀਂ ਕੀਤਾ।’’ ਉਨ੍ਹਾਂ ਕਿਹਾ ਕਿ ਕਾਂਗਰਸ ਪਰਿਵਾਰਵਾਦ ਦੀ ਸਿਆਸਤ ਕਰਦੀ ਹੈ, ਜਦੋਂਕਿ ਭਾਜਪਾ ਆਪਣੇ ਕਾਰਕੁਨਾਂ ਨੂੰ ਅੱਗੇ ਵਧਣ ਦਾ ਮੌਕਾ ਦਿੰਦੀ ਹੈ। ਸੈਣੀ ਨੇ ਕਿਹਾ, ‘‘ਸਾਡਾ ਗੱਠਜੋੜ ਸੂਬੇ ਦੇ ਲੋਕਾਂ ਨਾਲ ਹੈ। ਸਾਨੂੰ ਉਨ੍ਹਾਂ ਦੀ ਹਮਾਇਤ ਮਿਲ ਰਹੀ ਹੈ।

Advertisement

Advertisement